ਅੰਮ੍ਰਿਤਸਰ ’ਚ ਨਸ਼ਿਆਂ ਦੀ ਭੇਂਟ ਚੜ੍ਹਿਆ ਨੌਜਵਾਨ/ ਪੁਲਿਸ ਮੁਲਾਜ਼ਮ ਦਾ ਪੁੱਤਰ ਦੱਸਿਆ ਜਾ ਰਿਹਾ ਮ੍ਰਿਤਕ

0
2

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਸਖਤੀ ਦੇ ਬਾਵਜੂਦ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਕੋਟ ਖਾਲਸਾ ਅਧੀਨ ਆਉਂਦੇ ਗੁਰੂ ਨਾਨਕਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 26 ਸਾਲਾ ਨੌਜਵਾਨ ਦੀ ਨਸ਼ਿਆਂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਕਾਸ਼ ਵਜੋਂ ਹੋਈ ਹੈ, ਜਿਸ ਨੇ ਬੀਐਸਸੀ ਕੀਤੀ ਹੋਈ ਸੀ ਅਤੇ ਕਬੱਡੀ ਦਾ ਚੰਗਾ ਖਿਡਾਰੀ ਸੀ। ਉਸ ਦਾ ਪਿਤਾ ਪੰਜਾਬ ਪੁਲਿਸ ਵਿਚ ਬਤੌਰ ਹਮ ਗਾਰਡ ਵਜੋਂ ਤੈਨਾਤ ਹੈ।  ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਸੜਕ ਤੇ ਰੱਖ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪੀੜਤ ਪਰਿਵਾਰ ਨੇ ਸਰਕਾਰ ਤੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਮ੍ਰਿਤਕ ਨੂੰ ਕਈ ਵਾਰ ਨਸ਼ਾ ਛੁਡਾਓ ਕੇਂਦਰ ਵਿੱਚ ਭਰਤੀ ਕਰਾਇਆ ਸੀ। ਉਹ ਹੁਣ ਵੀ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਸੀ ਜਿੱਥੋਂ ਰਾਤ ਨੂੰ ਘਰ ਲੈ ਕੇ ਆਇਆ ਸੀ ਕਿ ਅੱਜ ਸਵੇਰੇ ਉਹ ਆਪਣੇ ਇੱਕ ਦੋਸਤ  ਨਾਲ ਗਿਆ, ਜਿੱਥੇ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਸਦਾ ਦੋਸਤ ਉਥੋਂ ਫਰਾਰ ਹੋ ਗਿਆ ਜਿਸ ਦੇ ਚਲਦੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਆਪਣੇ ਬੱਚੇ ਦੀ ਲਾਸ਼ ਨੂੰ ਸੜਕ ਤੇ ਰੱਖ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ।
ਮ੍ਰਿਤਕ ਦੇ ਪਿਤਾ ਅਸ਼ੋਕ ਸੈਣੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਬੱਚਾ 26 ਸਾਲ ਦਾ ਸੀ ਤੇ ਉਹ ਫੁਟਬਾਲ ਦਾ ਖਿਲਾੜੀ ਸੀ ਤੇ ਬੀਐਸਸੀ ਵੀ ਕੀਤੀ ਹੋਈ ਸੀ। ਪਰ ਉਸ ਨੂੰ ਇਹ ਭੈੜੀ ਨਸ਼ੇ ਦੀ ਲੱਤ ਲੱਗ ਗਈ ਜਿਸ ਦੇ ਚਲਦੇ ਉਹ ਆਏ ਦਿਨ ਨਸ਼ੇ ਕਰਨ ਲੱਗ ਪਿਆ ਤੇ ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਭਰਤੀ ਕਰਾਇਆ ਗਿਆ ਤੇ ਦੇਰ ਰਾਤ ਵੀ ਉਸ ਨੂੰ ਨਸ਼ਾ ਛੁਡਾਓ ਕੇਂਦਰ ਵਿੱਚੋਂ ਉਹ ਘਰ ਲੈ ਕੇ ਆਏ ਸੀ ਤੇ ਅੱਜ ਸਵੇਰੇ ਉਹ ਆਪਣੇ ਇੱਕ ਦੋਸਤ ਦੇ ਨਾਲ ਨਸ਼ਾ ਕਰਨ ਚਲਾ ਗਿਆ। ਜਿਸਦੇ ਚਲਦੇ ਉਹਨੇ ਨਸ਼ੇ ਦਾ ਇੰਜੈਕਸ਼ਨ ਲਗਾਇਆ ਤਾਂ ਉਸ ਦੀ ਮੌਤ ਹੋ ਗਈ ਤੇ ਉਸਦਾ ਸਾਥੀ ਉਥੋਂ ਫਰਾਰ ਹੋ ਗਿਆ।
ਉਸ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੇ ਕੋਟ ਖਾਲਸਾ ਇਲਾਕੇ ਦੇ ਵਿੱਚ ਘਰ ਘਰ ਦੇ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਕੋਈ ਵੀ ਉਸ ਨੂੰ ਨੱਥ ਪਾਉਣ ਵਾਲਾ ਨਹੀਂ ਨਾ ਹੀ ਪੁਲਿਸ ਅਧਿਕਾਰੀ ਇਨਾਂ ਨਸ਼ੇ ਦੇ ਵਪਾਰੀਆਂ ਨੂੰ ਫੜਦੇ ਹਨ ਉਹਨਾਂ ਕਿਹਾ ਕਿ ਜੇਕਰ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਬਚਾਉਣਾ ਹੈ ਤੇ ਪੰਜਾਬ ਨੂੰ ਛੱਡ ਦਵੋ ਜਾਂ ਜੋਗੀ ਦਾ ਰਾਜ ਲੈ ਆਓ ਜਾਂ ਅੰਮ੍ਰਿਤ ਪਾਲ ਸਿੰਘ ਦਾ ਰਾਜ ਲੈ ਆਓ ਕਿਉਂਕਿ ਇਹ ਸਰਕਾਰ ਦੇ ਵਿੱਚ ਬੱਚਿਆਂ ਦੀ ਜ਼ਿੰਦਗੀ ਖਤਮ ਹੋ ਰਹੀ ਹੈ ਸਰਕਾਰ ਵੱਲੋਂ ਲੱਖ ਲੱਖ ਦਾਅਵੇ ਕੀਤੇ ਜਾ ਰਹੇ ਹਨ ਕਿ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਪਰ ਘਰ ਘਰ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਹਰ ਸੰਦੀਪ ਸਿੰਘ ਦੇ ਦੱਸਣ ਮੁਤਾਬਕ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here