ਫਰੀਦਕੋਟ ਪੁਲਿਸ ਵੱਲੋਂ ਜੇਲ੍ਹ ਦੀ ਅਚਨਚੇਤ ਚੈਕਿੰਗ/ 100 ਦੇ ਲਗਭਗ ਮੁਲਾਜ਼ਮਾਂ ਨੇ ਕੀਤੀ ਜਾਂਚ

0
2

ਫਰੀਦਕੋਟ ਪੁਲਿਸ ਵੱਲੋਂ ਸਥਾਨਕ ਮਾਡਰਨ ਜੇਲ੍ਹ ਅੰਦਰ ਗੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਸਮੇਂ ਸਮੇਂ ਮੁਹਿੰਮ ਵਿੱਢੀ ਜਾਂਦੀ ਹੈ। ਇਸੇ ਤਹਿਤ ਐਸਐਸਪੀ ਡਾ. ਪ੍ਰਗਿਆ ਜੈਨ ਅਗਵਾਈ ਹੇਠ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਚਾਨਕ ਚੈੱਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਮੁਹਿੰਮ 100 ਦੇ ਲਗਭਗ ਪੁਲਿਸ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ ਅਤੇ ਜੇਲ੍ਹ ਦੇ ਵੱਖ ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਐਸਪੀ ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਜਗਤਾਰ ਸਿੰਘ ਡੀਐਸਪੀ ਸਮੇਤ ਜੇਲ੍ਹ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਇਹ ਚੈਕਿੰਗ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਜੇਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਪੁਲਿਸ ਕਰਮਚਾਰੀਆਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਕੀਤੀ ਗਈ ਹੈ।
ਉਹਨਾ ਦੱਸਿਆ ਕਿ ਇਸ ਦੌਰਾਨ ਪੁਲਿਸ ਟੀਮਾਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ।

LEAVE A REPLY

Please enter your comment!
Please enter your name here