ਪੰਜਾਬ ਡੇਰਾਬਾਬਾ ਨਾਨਕ ’ਚ ਕਾਂਗਰਸ ਪਾਰਟੀ ਨੂੰ ਝਟਕਾ/ ਡੇਢ ਦਰਜਨ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ By admin - February 16, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਧਾਰੋਵਾਲੀ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਕਰੀਬ ਡੇਢ ਦਰਜਨ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਵਾਗਤ ਕੀਤਾ ਗਿਆ। ਕਾਂਗਰਸ ਨਾਲ ਸਬੰਧਤ ਪਰਿਵਾਰਾਂ ਦੇ ਆਪ ਵਿਚ ਸ਼ਾਮਲ ਹੋਣ ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਵਿਧਾਇਕ ਰੰਧਾਵਾ ਨੇ ਕਿਹਾ ਕਿ ਪਿਛਲੇ ਦਿਨੀਂ ਜਿੱਥੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਮਾਨ ਦੇ ਪਿੰਡ ਸਤੋਜ ਤੋਂ ਚੋਣਾਂ ’ਚ ਵਿਰੋਧ ਕਰਨ ਸਬੰਧੀ ਟਿੱਪਣੀ ਕੀਤੀ ਗਈ ਸੀ ਉਸੇ ਤਹਿਤ ਹੀ ਅੱਜ ਧਾਰੋਵਾਲੀ ’ਚ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਸਾਹਮਣੇ ਹੀ ਆਮ ਆਦਮੀ ਪਾਰਟੀ ਵੱਲੋਂ ਪ੍ਰੋਗਰਾਮ ਦਾ ਆਯੋਜਨ ਕਰ ਕੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਸਬੰਧਤ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਉਹਨਾਂ ਕਿਹਾ ਕਿ ਮੈਂ ਇਹਨਾਂ ਸਮੂਹ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਸ਼ਾਮਿਲ ਹੋਣ ਤੇ ਧੰਨਵਾਦ ਕਰਦਾ ਹਾਂ ਇਸ ਦੇ ਨਾਲ ਹੀ ਗੁਰਦੀਪ ਸਿੰਘ ਰੰਧਾਵਾ ਵੱਲੋਂ ਧਾਰੋਵਾਲੀ ’ਚ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਨੂੰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦਾ ਵਾਈਸ ਚੇਅਰਮੈਨ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਦੌਰਾਨ ਪਿੰਡ ਧਾਰੋਵਾਲੀ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪੈਣਗੀਆਂ।