ਪੰਜਾਬ ਜ਼ੀਰਕਪੁਰ ਦੇ ਪਭਾਤ ’ਚ ਗੋਦਾਮ ਨੂੰ ਅੱਗ/ ਲੱਖਾਂ ਦਾ ਸਾਮਾਨ ਸੜ ਕੇ ਸੁਆਹ By admin - February 16, 2026 0 3 Facebook Twitter Pinterest WhatsApp ਜ਼ੀਰਕਪੁਰ ਦੇ ਪਭਾਤ ਗੋਦਾਮ ਇਲਾਕੇ ਵਿੱਚ ਬੀਤੀ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਨਿੱਜੀ ਗੋਦਾਮ ਦੀ ਬੇਸਮੈਂਟ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਬੇਸਮੈਂਟ ਵਿੱਚ ਪਿਆ ਕੀਮਤੀ ਸਮਾਨ ਅੱਗ ਦੀ ਲਪੇਟ ਵਿੱਚ ਆ ਗਿਆ। ਸਥਾਨਕ ਲੋਕਾਂ ਵੱਲੋਂ ਧੂੰਏਂ ਅਤੇ ਅੱਗ ਦੀਆਂ ਲਪਟਾਂ ਨੂੰ ਵੇਖਦੇ ਹੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਜ਼ੀਰਕਪੁਰ ਤੇ ਡੇਰਾਬੱਸੀ ਤਂ ਪਹੁੰਚੀਆਂ ਫਾਇਰ ਬ੍ਰਿਗੇਡ ਟੀਮਾਂ ਨੇ ਦੋ ਘੰਟਿਆਂ ਦੀ ਮਿਹਨਤ ਤੋਂ ਬਾਦ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਗੋਦਾਮ ਦੀ ਬੇਸਮੈਂਟ ਵਿੱਚ ਕਰੋੜਾਂ ਰੁਪਏ ਦਾ ਸਮਾਨ ਸਟੋਰ ਕੀਤਾ ਹੋਇਆ ਸੀ। ਗੋਦਾਮ ਮਾਲਿਕ ਨੇ ਦੱਸਿਆ ਕਿ ਉਹ ਆਨਲਾਈਨ ਪਲੇਟਫਾਰਮਾਂ Amazon ਅਤੇ Flipkart ‘ਤੇ ਸਮਾਨ ਤਿਆਰ ਕਰਕੇ ਵੇਚਦਾ ਹੈ ਅਤੇ ਸਾਰਾ ਸਟਾਕ ਬੇਸਮੈਂਟ ਵਿੱਚ ਰੱਖਿਆ ਗਿਆ ਸੀ। ਅੱਗ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਬੇਸਮੈਂਟ ਵਿੱਚ ਧੂੰਏਂ ਅਤੇ ਸੌੜੇ ਰਸਤੇ ਕਾਰਨ ਰਾਹਤ ਕਾਰਜ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਅੰਤ ਵਿੱਚ ਅੱਗ ਨੂੰ ਫੈਲਣ ਤੋਂ ਰੋਕ ਲਿਆ ਗਿਆ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਸਮਾਨ ਦੇ ਸੜ ਜਾਣ ਕਾਰਨ ਵਪਾਰੀ ਨੂੰ ਭਾਰੀ ਨੁਕਸਾਨ ਝੇਲਣਾ ਪਿਆ।