ਪੰਜਾਬ ਚੰਡੀਗੜ੍ਹ ਦੇ ਸੈਕਟਰ-33 ਵਿਖੇ ਭਾਜਪਾ ਆਗੂਆਂ ਦੀ ਮੀਟਿੰਗ/ ਵਰਕਰਾਂ ਨੂੰ ਸਿਖਾਏ ਪਾਰਟੀ ਨੂੰ ਮਜਬੂਤ ਕਰਨ ਦੇ ਗੁਰ By admin - February 16, 2026 0 1 Facebook Twitter Pinterest WhatsApp ਚੰਡੀਗੜ੍ਹ ਦੇ ਸੈਕਟਰ-33 ਸਥਿਤ ਭਾਜਪਾ ਦਫਤਰ ਵਿਖੇ ਪਾਰਟੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਆਗੂਆਂ ਨੇ ਪਾਰਟੀ ਵੱਲੋਂ ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ ਸਬੰਧੀ ਵਿਚਾਰ ਚਰਚਾ ਹੋਈ। ਇਸ ਮੌਕੇ ਅੱਠ ਰਾਜਾਂ ਦੇ ਮੰਤਰੀ, ਜਨਰਲ ਸਕੱਤਰ ਅਤੇ ਪ੍ਰਧਾਨ ਮੌਜੂਦ ਰਹੇ। ਇਸ ਸਿਖਲਾਈ ਕੈਂਪ ਦੌਰਾਨ ਮੰਡਲ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਗੁਰ ਸਿਖਾਏ ਗਏ। ਉਸ ਮੌਕੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਹਰਿਆਣਾ ਭਾਜਪਾ ਪ੍ਰਧਾਨ ਤਰੁਣ ਚੁੱਘ ਸਮੇਤ ਦਿੱਗਜ ਆਗੂ ਮੌਜੂਦ ਰਹੇ। ਆਗੂਆਂ ਨੇ ਆਪਣੇ-ਆਪਣੇ ਰਾਜਾਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਮੀਡੀਆ ਵੱਲੋਂ ਮੁੱਖ ਮੰਤਰੀ ਮਾਨ ਦੇ ਹਸਪਤਾਲ ਦਾਖਲ ਸਬੰਧੀ ਪੁੱਛੇ ਜਾਣ ਤੇ ਭਾਜਪਾ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਨਸ਼ੇ ਵਿਰੁੱਧ ਲੜਾਈ ਦੀ ਅਗਵਾਈ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਪਹਿਲਾਂ ਹਾਰ ਮੰਨ ਲੈਣੀ ਚਾਹੀਦੀ ਹੈ। ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੁੱਖ ਮੰਤਰੀ ਜਲਦੀ ਠੀਕ ਹੋ ਜਾਣ।