ਪੰਜਾਬ ਮੰਤਰੀ ਹਰਜੋਤ ਬੈਂਸ ਦੀ ਵਪਾਰੀਆਂ ਨਾਲ ਮੀਟਿੰਗ/ ਸੜਕ ਲਈ ਜ਼ਮੀਨ ਮਾਮਲੇ ਬਾਰੇ ਕੀਤੀ ਗੱਲਬਾਤ By admin - February 16, 2026 0 2 Facebook Twitter Pinterest WhatsApp ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਅੱਜ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਨੰਗਲ ਤਕ ਬਣਨ ਵਾਲੀ ਸੜਕ ਲਈ ਜ਼ਮੀਨ ਐਕਵਾਇਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੜਕ ਵਿਚ ਆਉਂਦੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸੜਕ ਵਿਚ ਆਉਣ ਵਾਲੀਆਂ ਜਾਇਦਾਦਾਂ ਦੇ ਹੋਣ ਵਾਲੇ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿੱਤਾ ਗਿਆ। ਵਾਪਰੀਆਂ ਨੇ ਮੰਤਰੀ ਨਾਲ ਹੋਈ ਗੱਲਬਾਤ ਉਤੇ ਤਸੱਲੀ ਜਾਹਰ ਕੀਤੀ ਹੈ। ਦੱਸਣਯੋਗ ਹੈ ਕਿ ਖੂਨੀ ਮਾਰਗ ਦੇ ਨਾਲ ਪ੍ਰਚੱਲਿਤ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੈ ਕੇ ਨੰਗਲ ਤੱਕ ਨੈਸ਼ਨਲ ਹਾਈਵੇ ਨੂੰ 4 ਮਾਰਗੀ ਕਰਨ ਦਾ ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਦ ਪੰਜਾਬ ਸਰਕਾਰ ਵੱਲੋਂ ਮਾਰਗ ਦੇ ਵਿੱਚ ਆਉਣ ਵਾਲੀਆਂ ਜਮੀਨਾਂ ਨੂੰ ਇਕੁਾਇਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸੇ ਨੂੰ ਲੈ ਕੇ ਸੜਕ ਵਿਚ ਆਉਂਦੀਆਂ ਜ਼ਮੀਨਾਂ ਦੇ ਮਾਲਕਾਂ ਅੰਦਰ ਸਹਿਮ ਪਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਾਜ਼ਾਰ ਦੇ ਵਪਾਰੀ ਵਰਗ ਨਾਲ ਮੀਟਿੰਗ ਕੀਤੀ ਤੇ ਉਹਨਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਭਰੋਸਾ ਦਿਤਾ। ਉਧਰ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਦੌਰ ਜਾਰੀ ਹੈ, ਜਿਸ ਨੂੰ ਲੈ ਕੇ ਵਪਾਰੀ ਵਰਗ ਨੇ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਹੁਣ ਜਲਦ ਹੀ ਮਾਰਗ ਦੇ ਨਾਲ ਲੱਗਦੀ ਜਗਹਾ ਪ੍ਰਸ਼ਾਸਨ ਵੱਲੋਂ ਐਕਵਾਇਰ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ। ਤੇ ਜਲਦ ਹੀ ਚਾਰ ਮਾਰਗੀ ਮਾਰਗ ਦਾ ਕੰਮ ਸ਼ੁਰੂ ਹੋ ਜਾਵੇਗਾ। ਦੱਸ ਦਈਏ ਕਿ ਸ਼੍ਰੀ ਅਨੰਦਪੁਰ ਸਾਹਿਬ ਤੋਂ ਨੰਗਲ ਦਾ ਇਹ ਮਾਰਗ ਨੈਸ਼ਨਲ ਹਾਈਵੇ ਹੈ ਤੇ ਹਿਮਾਚਲ ਨੂੰ ਜੋੜਦਾ ਹੈ ਜਿਸ ਤੇ ਲਗਾਤਾਰ ਭਾਰੀ ਟਰੈਫਿਕ ਰਹਿੰਦਾ ਹੈ ਤੇ ਹਾਦਸਿਆਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੂੰ ਲੈ ਕੇ ਇਸ ਨੂੰ ਚਾਰ ਮਾਰਗੀ ਕਰਨ ਦੀ ਮੰਗ ਲਗਾਤਾਰ ਉਠਾਈ ਜਾ ਰਹੀ ਸੀ ਅਤੇ ਹੁਣ ਇਸ ਲਈ ਜ਼ਮੀਨਾਂ ਐਕਵਾਇਰ ਹੋਣ ਤੋਂ ਬਾਅਦ ਲੋਕਾਂ ਦੀ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ।