ਫਰੀਦਕੋਟ ਵਿਖੇ ਮੰਤਰੀ ਵੱਲੋਂ ਅੱਖਾਂ ਦੇ ਕੈਂਪ ਦਾ ਆਯੋਜਨ/ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਰੀਜ਼ਾਂ ਦੀ ਜਾਂਚ

0
2

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਫਰੀਦਕੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਅੱਖਾਂ ਦੇ ਮੁਫਤ ਚੈੱਕਅਪ ਤੇ ਆਪਰੇਸ਼ਨ ਕੈਂਪ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਕੈਂਪ ਦੌਰਾਨ ਚਿੱਟਾ ਮੋਤਿਆ, ਕਾਲਾ ਮੋਤੀਆ, ਅੱਖਾਂ ਦੀ ਰੌਸ਼ਨੀ ਘੱਟ ਹੋਣ ਸਮੇਤ ਵੱਖ ਵੱਖ ਅਲਾਮਤਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਿਨੇਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਸ ਕੈਂਪ ਵਿਚ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਵੀ ਸਾਥ ਦਿੱਤਾ ਜਾ ਰਿਹਾ ਹੈ। ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫਤ ਦਵਾਈਆਂ ਤੋਂ ਇਲਾਵਾ ਐਨਕਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਜੇਕਰ ਕਿਸੇ ਨੂੰ ਅਪਰੇਸ਼ਨ ਦੀ ਜ਼ਰੂਰਤ ਹੋਈ ਤਾਂ ਉਹ ਵੀ ਕੀਤਾ ਜਾਵੇਗਾ।
ਇਸ ਮੌਕੇ ਐਮਐਲਏ ਗੁਰਦਿੱਤ ਸਿੰਘ ਨੇ ਕਿਹਾ ਕਿ ਅੱਜ ਫਰੀਦਕੋਟ ਵਿਖੇ ਮੁਫਤ ਅੱਖਾ ਦਾ ਕੈਂਪ ਲੱਗਿਆ ਹੈ, ਜਿਸ ਵਿੱਚ ਵੱਖ-ਵੱਖ ਲੋਕ ਇਲਾਜ ਲਈ ਪਹੁੰਚੇ ਹਨ। ਇਹ ਕੈਂਪ ਕੈਬਨਟ ਮੰਤਰੀ ਬਲਜੀਤ ਕੌਰ ਵੱਲੋਂ ਲਗਾਇਆ ਗਿਆ ਹੈ ਜਿਸ ਤਰ੍ਹਾਂ ਪੰਜਾਬ ਸਰਕਾਰ ਲੋਕਾਂ ਦੇ ਇਲਾਜ ਲਈ ਸੁਹਿਰਦ ਹੈ 10 ਲੱਖ ਦੇ ਕਾਰਡ ਲੋਕਾਂ ਲਈ ਬਣਾਏ ਜਾ ਰਹੇ ਹਨ ਅਤੇ ਲੋਕਾ ਨੂੰ ਹਰ ਸੁਵਿਧਾ ਦਿੱਤੀ ਜਾ ਰਹੀ ਹੈ।
ਇਸ ਮੌਕੇ ਇਲਾਜ ਕਰਾਉਣਾ ਮਰੀਜ਼ਾਂ ਨੇ ਕਿਹਾ ਕੀ ਉਹ ਬਹੁਤ ਖੁਸ਼ ਹਨ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬੀਬੀ ਬਲਜੀਤ ਕੌਰ ਇੱਕ ਮੰਤਰੀ ਹੁੰਦੇ ਹੋਏ ਵੀ ਉਹਨਾਂ ਦਾ ਇਲਾਜ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਅੱਖਾਂ ਦੀਆਂ ਬਿਮਾਰੀਆਂ ਤੋਂ ਬਹੁਤ ਸਮੇਂ ਤੋਂ ਪੀੜਤ ਸਨ ਪਰ ਹੁਣ ਉਹਨਾਂ ਦੀਆਂ ਅੱਖਾਂ ਠੀਕ ਹੋ ਜਾਣਗੀਆਂ।

LEAVE A REPLY

Please enter your comment!
Please enter your name here