ਪੰਜਾਬ ਮੋਗਾ ’ਚ ਕਾਰ ਤੇ ਬੱਸ ਵਿਚਾਲੇ ਭਿਆਨਕ ਟੱਕਰ/ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ, ਕਾਰ ਦਾ ਭਾਰੀ ਨੁਕਸਾਨ By admin - February 16, 2026 0 1 Facebook Twitter Pinterest WhatsApp ਮੋਗਾ ਦੇ ਪਿੰਡ ਕਿਲੀ ਚਹਿਲਾ ਵਿਖੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਕਾਰ ਨੂੰ ਤੇਜ਼ ਰਫਤਾਰ ਵੋਲਵੋ ਬੱਸ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਮਹਿਲਾਵਾਂ ਸਮੇਤ ਤਿੰਨ ਜਣਿਆਂ ਦੇ ਸੱਟਾਂ ਲੱਗੀਆਂ ਨੇ ਜੋ ਟਰੈਫਿਕ ਪੁਲਿਸ ਦੇ ਮੁਲਜਮ ਦੱਸੇ ਜਾ ਰਹੇ ਨੇ। ਖਬਰਾਂ ਮੁਤਾਬਕ ਇਨ੍ਹਾਂ ਮੁਲਾਜਮਾਂ ਦੀ ਡਿਊਟੀ ਮੋਗਾ ਵਿਖੇ ਨਸ਼ਿਆਂ ਨੂੰ ਲੈ ਕੇ ਹੋਣ ਜਾ ਰਹੀ ਰੈਲੀ ਦਾ ਟਰੈਫਿਕ ਕੰਟਰੋਲ ਕਰਨ ਦੀ ਲੱਗੀ ਜਾਣਕਾਰੀ ਅਨੁਸਾਰ ਪੁਲਿਸ ਕਰਮਚਾਰੀਆਂ ਦੇ ਵਾਹਨ ਪਾਰਕ ਕਰਨ ਲਈ ਰੈਲੀ ਵਾਲੀ ਥਾਂ ਦੇ ਨੇੜੇ ਇੱਕ ਵੀਆਈਪੀ ਪਾਰਕਿੰਗ ਬਣਾਈ ਗਈ ਹੈ, ਜਿੱਥੇ ਟ੍ਰੈਫਿਕ ਪੁਲਿਸ ਏਐਸਆਈ ਰਾਜਵਿੰਦਰ ਸਿੰਘ ਵਾਹਨ ਪਾਰਕ ਕਰਵਾ ਰਹੇ ਸਨ, ਜਦੋਂ ਮਹਿਲਾ ਹੈੱਡ ਕਾਂਸਟੇਬਲ ਮਨਪ੍ਰੀਤ ਕੌਰ ਅਤੇ ਜਲੰਧਰ ਤੋਂ ਅਮਨਜੀਤ ਸਿੰਘ ਇੱਕ ਕਾਰ ਵਿੱਚ ਪਾਰਕਿੰਗ ਵਾਲੀ ਥਾਂ ‘ਤੇ ਪਹੁੰਚੀਆਂ ਅਤੇ ਵਾਹਨ ਪਾਰਕ ਕਰਨ ਹੀ ਵਾਲੀਆਂ ਸਨ, ਤਾਂ ਮੋਗਾ ਤੋਂ ਲੁਧਿਆਣਾ ਜਾ ਰਹੀ ਜੈਪੁਰ ਐਕਸਪ੍ਰੈਸ ਦੀ ਇੱਕ ਨਿੱਜੀ ਬੱਸ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿੱਥੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਉੱਥੇ ਹੀ ਬੱਸ ਨੇ ਨੇੜੇ ਖੜ੍ਹੇ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੂੰ ਵੀ ਟੱਕਰ ਮਾਰ ਦਿੱਤੀ। ਏਐਸਆਈ ਰਾਜਵਿੰਦਰ ਸਿੰਘ ਵੀ ਇਸ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਦੌਰਾਨ ਏਐਸਆਈ ਰਾਜਵਿੰਦਰ ਸਿੰਘ, ਲੇਡੀ ਕਾਂਸਟੇਬਲ ਮਨਪ੍ਰੀਤ ਕੌਰ ਅਤੇ ਅਮਨਜੀਤ ਸਿੰਘ ਜ਼ਖਮੀ ਹੋ ਗਏ ਅਤੇ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਤਿੰਨੋਂ ਜ਼ਖਮੀਆਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।