ਅੰਮ੍ਰਿਤਸਰ ’ਚ ਪ੍ਰਿੰਟਿੰਗ ਪ੍ਰੈੱਸ ਅੰਦਰ ਚੋਰੀ/ ਸ਼ਟਰ ਤੋੜ ਕੇ ਅੰਜ਼ਾਮ ਦਿੱਤੀ ਵਾਰਦਾਤ/ ਘਟਨਾ ਸੀਸੀਟੀਵੀ ’ਚ ਕੈਦ

0
1

ਅੰਮ੍ਰਿਤਸਰ ਦੇ ਸ਼ੇਰਾਂ ਵਾਲਾ ਗੇਟ ਨੇੜੇ ਸਥਿਤ ਪ੍ਰਿੰਟਿੰਗ ਪ੍ਰੈੱਸ ਅੰਦਰ ਚੋਰੀ ਹੋਣ ਦੀ ਖਬਰ ਹੈ। ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਇਆ ਚੋਰ ਨਕਦੀ ਵਾਲੇ ਗੱਲੇ ਤੋਂ ਇਲਾਵਾ ਇਕ ਐਕਟਿਵਾ ਤੇ ਮੋਬਾਇਲ ਫੋਨ ਚੋਰੀ ਕਰ ਕੇ ਫਰਾਰ ਹੋ ਗਿਆ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਚੋਰ ਨੂੰ ਛੇਤੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ। ਦੁਕਾਨ ਮਾਲਕ ਦੇ ਦੱਸਣ ਮੁਤਾਬਕ ਚੋਰੀ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋ ਗਿਆ ਹੈ। ਉਧਰ ਘਟਨਾ ਤੋਂ ਬਾਅਦ ਦੁਕਾਨਦਾਰਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਚੋਰਾਂ ਖਿਲਾਫ ਸਿਕੰਜਾ ਕੱਸਣ ਦੀ ਮੰਗ ਕੀਤੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here