ਲੁਧਿਆਣਾ ’ਚ ਮਹਿਲਾ ’ਤੇ ਤੇਜ਼ਾਬੀ ਹਮਲਾ/ ਚਿਹਰੇ ’ਤੇ ਤੇਜ਼ਾਬ ਸੁੱਟ ਕੇ ਮੁਲਜ਼ਮ ਫਰਾਰ/ ਪੀੜਤਾ ਹਸਪਤਾਲ ਚ ਦਾਖਲ, ਪੁਲਿਸ ਕਰ ਰਹੀ ਜਾਂਚ

0
1

ਲੁਧਿਆਣਾ ਦੇ ਦੁੱਗਰੀ ਇਲਾਕੇ ਅੰਦਰ ਇਕ ਮਹਿਲਾ ਤੇ ਤੇਜ਼ਾਬੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਰਵਾਸੀ ਪਰਿਵਾਰ ਨਾਲ ਸਬੰਧਤ 40 ਸਾਲਾ ਸ਼ਾਵਿਤਰੀ ਆਪਣੀ ਭਤੀਜੀ ਨਾਲ ਮਜਦੂਰੀ ਕਰਨ ਜਾ ਰਹੀ ਸੀ ਕਿ ਰਸਤੇ ਵਿਚ ਮੋਟਰ ਸਾਈਕਲ ਸਵਾਰ ਵਿਅਕਤੀ ਉਸ ਤੇ ਤੇਜਾਬ ਸੁੱਟ ਕੇ ਫਰਾਰ ਹੋ ਗਿਆ। ਪੀੜਤਾ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੀੜਤਾ ਦੇ ਦੱਸਣ ਮੁਤਾਬਕ ਮੁਲਜ਼ਮ ਚੰਡੀਗੜ੍ਹ ਵਿਖੇ ਰਹਿੰਦਾ ਹੈ ਅਤੇ ਕਾਫੀ ਦੇਰ ਤੋਂ ਧਮਕੀਆਂ ਦੇ ਰਿਹਾ ਸੀ। ਥਾਣਾ ਦੁੱਗਰੀ ਦੀ ਪੁਲਿਸ ਨੇ ਪੀੜਤਾ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਦੇ ਦੱਸਣ ਮੁਤਾਬਕ ਉਹ ਆਪਣੀ ਭਤੀਜੀ ਨਾਲ ਮਜ਼ਦੂਰੀ ਕਰਨ ਜਾ ਰਹੀ ਸੀ ਕਿ ਹੈਲਮੇਟ ਪਾ ਕੇ ਆਏ ਮੁਲਜਮ ਨੇ ਉਸ ਦੇ ਚਿਹਰੇ ‘ਤੇ ਤੇਜ਼ਾਬ ਸੁੱਟ ਦਿੱਤਾ ਅਤੇ ਫਰਾਰ ਹੋ ਗਿਆ। ਹਮਲੇ ਵਿੱਚ ਪੀੜਤਾ ਦਾ ਚਿਹਰਾ ਅਤੇ ਅੱਖਾਂ ਬੁਰੀ ਤਰ੍ਹਾਂ ਸੜ ਗਈਆਂ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੁੱਗਰੀ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here