ਫਤਹਿਗੜ੍ਹ ਸਾਹਿਬ ’ਚ ਮਿਲਿਆ ਸ਼ੱਕੀ ਮਾਸ/ ਪੁਲਿਸ ਨੇ ਮਾਸ ਦੇ ਸੈਂਪਲ ਲੈ ਕੇ ਜਾਂਚ ਆਰੰਭੀ

0
1

ਫਤਿਹਗੜ੍ਹ ਸਾਹਿਬ ਦੇ ਸਰਹਿੰਦ ਖੇਤਰ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲੋਕਾਂ ਇੱਥੇ ਕੁਸ਼ਠ ਆਸ਼ਰਮ ਨੇੜਿਓ ਲੰਘਦੇ ਗੰਦੇ ਨਾਲੇ ਸ਼ੱਕੀ ਮਾਸ ਪਿਆ ਵੇਖਿਆ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਸ ਨਾਲ ਭਰੇ ਥੈਲਿਆਂ ਨੂੰ ਸਾਵਧਾਨੀ ਨਾਲ ਬਾਹਰ ਕੱਢਵਾਇਆ। ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਫੈਲਾਉਣ ਤੋਂ ਲੋਕਾਂ ਨੂੰ ਬਚਣਾ ਚਾਹੀਦਾ ਹੈ।
ਪੁਲਿਸ ਨੇ ਬਰਾਮਦ ਕੀਤਾ ਗਿਆ ਮਾਸ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਲਈ ਲੈਬ ਵਿੱਚ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਹ ਮਾਸ ਕਿਸ ਜਾਨਵਰ ਦਾ ਹੈ ਅਤੇ ਇਸਨੂੰ ਉੱਥੇ ਕਿਸ ਨੇ ਸੁੱਟਿਆ। ਫਿਲਹਾਲ ਪੁਲਿਸ ਆਸ-ਪਾਸ ਦੇ ਇਲਾਕਿਆਂ ਵਿੱਚ ਪੁੱਛਗਿੱਛ ਕਰ ਰਹੀ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

LEAVE A REPLY

Please enter your comment!
Please enter your name here