ਫਿਰੋਜ਼ਪੁਰ ’ਚ ਦੋ ਭਰਾਵਾਂ ਵੀ ਇਕੱਠੇ ਮੌਤ/ ਭਰਾ ਦੀ ਮੌਤ ਨਾ ਸਹਾਰਦੇ ਛੋਟੇ ਨੇ ਤੋੜਿਆ ਦਮ

0
2

ਫ਼ਿਰੋਜ਼ਪੁਰ ਦੇ ਪਿੰਡ ਕੁਲਗੜ੍ਹੀ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਵੱਡੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਛੋਟੇ ਭਰਾ ਨੇ ਵੀ ਦਮ ਤੋੜ ਦਿੱਤਾ। 7 ਘੰਟਿਆਂ ਅੰਦਰ ਦੋ ਭਰਾਵਾਂ ਦੀ ਇਕੱਠੇ ਮੌਤ ਹੋਣ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ 71 ਸਾਲਾ ਰਾਜਵੰਤ ਸਿੰਘ ਸੰਧੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਸੀ। ਭਰਾ ਦਾ ਅੰਤਮ ਸਸਕਾਰ ਕਰਨ ਤੋਂ ਬਾਅਦ ਛੋਟੇ ਭਰਾ ਭਗਵੰਤ ਸਿੰਘ ਸੰਧੂ ਨੇ ਵੀ ਦਮ ਤੋੜ ਦਿੱਤਾ। ਦੋਵੇਂ ਭਰਾਵਾਂ ਦਾ ਅੰਤਮ ਸਸਕਾਰ ਕਰ ਦਿਤਾ ਗਿਆ ਹੈ।
ਪਰਿਵਾਰ ਦੇ ਦੱਸਣ ਮੁਤਾਬਕ 71 ਸਾਲਾ ਨਿਵਾਸੀ ਰਾਜਵੰਤ ਸਿੰਘ ਸੰਧੂ ਦੀ ਐਤਵਾਰ ਸਵੇਰੇ 8 ਵਜੇ ਦੇ ਕਰੀਬ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਛੋਟੇ ਭਰਾ, 69 ਸਾਲਾ ਭਗਵੰਤ ਸਿੰਘ ਸੰਧੂ, ਅਪਣੇ ਵੱਡੇ ਭਰਾ ਦੀ ਅਚਾਨਕ ਮੌਤ ਤੋਂ ਬਹੁਤ ਸਦਮੇ ਵਿਚ ਸੀ। ਪਰਿਵਾਰ ਅਤੇ ਰਿਸ਼ਤੇਦਾਰ ਅੰਤਮ ਸਸਕਾਰ ਦੀਆਂ ਤਿਆਰੀਆਂ ਕਰਨ ਲੱਗ ਪਏ। ਰਾਜਵੰਤ ਸਿੰਘ ਦਾ ਅੰਤਮ ਸਸਕਾਰ ਦੁਪਹਿਰ ਵੇਲੇ ਪਿੰਡ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਸਸਕਾਰ ਤੋਂ ਬਾਅਦ ਭਗਵੰਤ ਸਿੰਘ ਅਪਣੇ ਵੱਡੇ ਭਰਾ ਦੇ ਕਮਰੇ ਵਿਚ ਚਲਾ ਗਿਆ, ਜਿੱਥੇ ਤਿੰਨ ਵਜੇ ਦੇ ਕਰੀਬ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ।
ਪਿੰਡ ਵਾਸੀਆਂ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਿੱਚ ਬਹੁਤ ਜ਼ਿਆਦਾ ਪਿਆਰ ਸੀ ਅਤੇ ਉਹ ਹਰ ਦੁੱਖ-ਸੁੱਖ ਵਿੱਚ ਹਮੇਸ਼ਾ ਇਕੱਠੇ ਰਹਿੰਦੇ ਸਨ। ਇਹੀ ਕਾਰਨ ਹੈ ਕਿ ਭਗਵੰਤ ਸਿੰਘ ਆਪਣੇ ਵੱਡੇ ਭਰਾ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਭਰਾ ਦੇ ਵਿਛੋੜੇ ਵਿੱਚ ਆਪਣੀ ਜਾਨ ਗੁਆ ਦਿੱਤੀ। ਇੱਕੋ ਦਿਨ ਘਰ ਵਿੱਚੋਂ ਦੋ ਅਰਥੀਆਂ ਉੱਠਣ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਘਟਨਾ ਤੋਂ ਬਾਅਦ ਪਰਿਵਾਰ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ ਅਤੇ ਦੋਵੇਂ ਭਰਾਵਾਂ ਵਿਚਾਲੇ ਅਟੁੱਟ ਪਿਆਰ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

LEAVE A REPLY

Please enter your comment!
Please enter your name here