ਪੰਜਾਬ ਤਰਨ ਤਾਰਨ ’ਚ ਸੜਕ ਹਾਦਸੇ ਦੌਰਾਨ ਔਰਤ ਦੀ ਮੌਤ/ ਅਣਪਛਾਤੀ ਕਾਰ ਨੇ ਐਕਟਿਵਾ ਤੇ ਜਾਂਦਿਆਂ ਮਾਰੀ ਟੱਕਰ By admin - February 17, 2026 0 2 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਦਿਆਲਪੁਰਾ ਬੂਟ ਚੰਦ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੰਵਲਜੀਤ ਕੌਰ, ਪਤਨੀ ਰਾਜਵਿੰਦਰ ਸਿੰਘ ਵਾਸੀ ਪਿੰਡ ਘਰਿਆਲੀ ਤਰਨ ਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੰਵਲਜੀਤ ਕੌਰ ਭਿੱਖੀ ਪਿੰਡ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਬਤੌਰ ਸਟਾਫ ਨਰਸ ਵਜੋਂ ਕੰਮ ਕਰਦੀ ਹੈ ਅਤੇ ਹਸਪਤਾਲ ਤੋਂ ਛੁੱਟੀ ਹੋਣ ਤੋਂ ਬਾਅਦ ਉਹ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਘਰ ਪਰਤ ਰਹੀ ਸੀ ਕਿ ਰਸਤੇ ਵਿਚ ਤੇਜ਼ ਰਫਤਾਰ ਕਾਰ ਨੇ ਉਸ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲੀ ਜਾ ਰਹੀ ਹੈ।