ਪੰਜਾਬ ਜੰਜਿਆਲਾ ਗੁਰੂ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੰਡੇ ਚੈੱਕ/ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦੀ ਸਹਾਇਤਾ/ ਮੰਤਰੀ ਹਰਭਜਨ ਈਟੀਓ ਵੰਡੀ ਸਹਾਇਤਾ ਰਾਸ਼ੀ By admin - February 18, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਹਾਇਤਾ ਰਾਸ਼ੀ ਵੰਡਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਜੰਡਿਆਲਾ ਗੁਰੂ ਦਫਤਰ ਵਿਖੇ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਵਿਸ਼ੇਸ਼ ਗਰਾਂਟ ਤੇ ਚੈੱਕ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਚੈੱਕ ਪ੍ਰਾਪਤ ਕਰਨ ਵਾਲੇ ਪਿੰਡਾਂ ਵਿਚ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੁਰਜਣ ਸਿੰਘ ਵਾਲਾ, ਰੱਖ ਮਾਨਾਂਵਾਲਾ, ਵਡਾਲਾ ਡੋਗਰਾ, ਮਲਕਪੁਰ, ਭਗਵਾਨਸਰ, ਚੋਹਾਨ, ਮੱਲੀਆਂ, ਝੰਗੀ ਸਾਹਿਬ, ਨਿੱਜਰਪੁਰਾ, ਕੋਹਾਲਾ, ਮੀਰਾਚੱਕ, ਕੋਹਾਟਵਿੰਡ ਮੁਸਲਮਾਨਾਂ, ਕੋਟ ਹਿਯਾਤ, ਜੀਵਨ ਪੰਧੇਰ, ਸ਼ਾਹਪੁਰ ਖੁਰਦ, ਚਰਨ ਸਿੰਘ ਵਾਲਾ, ਰਾਏਪੁਰ ਖੁਰਦ, ਨੰਗਲੀ, ਨਵੀਂ ਨੰਗਲੀ, ਨੰਗਲੀ ਖ਼ੁਰਦ, ਜਲਾਲ, ਉਸਮਾ, ਦਿਆਲਗੜ੍ਹ, ਪੱਲਾ, ਖੱਬੇ ਰਾਜਪੂਤਾਂ ਪਿੰਡਾਂ ਦੀਆਂ ਪੰਚਾਇਤਾਂ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸੀ ਜਿਨ੍ਹਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਗਈ ਹੈ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਅਤੇ ਇੱਕਜੁਟਤਾ ਨੂੰ ਮਜ਼ਬੂਤ ਕਰਨ ਲਈ ਇਹ ਐਲਾਨ ਕੀਤਾ ਸੀ ਕਿ ਜੋ ਪਿੰਡ ਆਪਣੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨਗੇ ਉਨ੍ਹਾਂ ਪਿੰਡਾਂ ਨੂੰ ਰਾਜ ਸਰਕਾਰ ਵੱਲੋਂ 5 ਲੱਖ ਰੁਪਏ ਦੀ ਵਿਸ਼ੇਸ਼ ਇਨਾਮੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਆਪਣਾ ਵਾਅਦਾ ਨਿਭਾਉਂਦਿਆਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਵਿਸ਼ੇਸ਼ ਤੌਰ `ਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਲਈ ਵਰਤੀ ਜਾਵੇਗੀ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਵਿਸ਼ੇਸ਼ ਗ੍ਰਾਂਟ ਨੂੰ ਪੁਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਗਾਮੀ ਬਜਟ ਦੌਰਾਨ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਾ ਵੱਡਾ ਬਜਟ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਪਿੰਡ ਤੇ ਸ਼ਹਿਰ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਥੇ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ ਅਤੇ ਮੁਫ਼ਤ ਯਾਤਰਾ ਵਰਗੀਆਂ ਸੁਵਿਧਾਵਾਂ ਲੋਕਾਂ ਨੂੰ ਮਿਲਦੀਆਂ ਹਨ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਆਗੂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।