ਮੋਗਾ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ/ ਮੋਦੀ, ਟਰੰਪ ਦੇ ਸੀਐਮ ਮਾਨ ਦੇ ਫੂਕੇ ਪੁਤਲੇ/ ਕਿਸਾਨ ਮਾਰੂ ਨੀਤੀਆਂ ਵਾਪਸ ਲੈਣ ਦੀ ਮੰਗ

0
2

ਭਾਰਤ ਤੇ ਅਮਰੀਕਾ ਵਿਚਾਲੇ ਹੋਣ ਵਪਾਰ ਸਮਝੌਤੇ ਨੂੰ ਲੈ ਕੇ ਕਿਸਾਨਾਂ ਅੰਦਰ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਅੱਗੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ, ਟਰੰਪ ਤੇ ਸੀਐਮ ਮਾਨ ਦੇ ਪੁਤਲੇ ਸਾੜੇ ਗਏ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ। ਆਪਣੇ ਸੰਬੋਧਨ ਵਿਚ ਕਿਸਾਨ ਆਗੂ ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ ਕਿਸਾਨੀ ਅਤੇ ਮਜ਼ਦੂਰ ਵਰਗ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ ਅਤੇ ਜ਼ਰੂਰਤ ਪਈ ਤਾਂ ਦੇਸ਼-ਪੱਧਰੀ ਵੱਡਾ ਅੰਦੋਲਨ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂ ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ ਗੈਰ-ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਖ਼ਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪੰਜਾਬ ਦੇ ਮੁੱਖ ਮੰਤਰੀ  ਦੇ ਪੁਤਲੇ ਫੂਕ ਕੇ ਰੋਸ ਜਤਾਇਆ। ਕਿਸਾਨ ਆਗੂ ਸੁਖਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਸਰਕਾਰਾਂ ਵੱਲੋਂ ਪਹਿਲਾਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਅਤੇ ਅਮਰੀਕਾ ਨਾਲ ਹੋ ਰਹੇ ਖੇਤੀਬਾੜੀ ਸਮਝੌਤੇ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਦੇਸ਼-ਮਾਰੂ ਸਾਬਤ ਹੋਣਗੇ।
ਉਹਨਾਂ ਕਿਹਾ ਕਿ ਇਸ ਨਾਲ ਵਿਦੇਸ਼ੀ ਕਾਰਪੋਰੇਟ ਕੰਪਨੀਆਂ ਨੂੰ ਭਾਰਤ ਦੀਆਂ ਮੰਡੀਆਂ ਵਿੱਚ ਦਾਖਲਾ ਮਿਲੇਗਾ ਅਤੇ ਸਥਾਨਕ ਕਿਸਾਨਾਂ ਦੀ ਆਮਦਨ ਤੇ ਵੱਡਾ ਅਸਰ ਪਵੇਗਾ।  ਕਿਸਾਨ ਆਗੂ ਨੇ ਕਿਹਾ ਕਿ 20-25 ਸਾਲਾਂ ਵਿੱਚ ਖੇਤੀ ਦੀ ਲਾਗਤ ਕਈ ਗੁਣਾ ਵਧ ਗਈ ਹੈ ਪਰ ਆਮਦਨ ਨਹੀਂ ਵਧੀ, ਜਿਸ ਕਰਕੇ ਆਤਮਹੱਤਿਆਵਾਂ ਵਿੱਚ ਵਾਧਾ ਹੋ ਰਿਹਾ ਹੈ।  ਕਿਸਾਨ ਮੋਰਚੇ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ  ਵਿਦੇਸ਼ੀ ਖੇਤੀ ਸਮਝੌਤਿਆਂ ਦੀ ਸਮੀਖਿਆ ਕਰਨ ਤੋਂ ਇਲਾਵਾ ਬਿਜਲੀ ਸੋਧ ਬਿੱਲ ਅਤੇ ਕਿਸਾਨ ਵਿਰੋਧੀ ਨੀਤੀਆਂ ਰੱਦ ਕਰਨ, ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ, ਕਰਜ਼ਾ ਮਾਫ਼ੀ ਅਤੇ ਪਰਾਲੀ ਮਾਮਲਿਆਂ ’ਚ ਰਾਹਤ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ “ਕਿਸਾਨੀ ਅਤੇ ਮਜ਼ਦੂਰ ਵਰਗ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ ਅਤੇ ਜ਼ਰੂਰਤ ਪਈ ਤਾਂ ਦੇਸ਼-ਪੱਧਰੀ ਵੱਡਾ ਅੰਦੋਲਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here