ਅਬੋਹਰ ’ਚ ਟੈਂਕਰ ਚਾਲਕ ਦੀ ਭੇਦਭਰੀ ਹਾਲਤ ’ਚ ਮੌਤ/ ਵੈਕਸਿੰਗ ਪਲਾਟ ’ਚੋਂ ਕਿੰਨੂ ਲੋਡ ਕਰਨ ਆਏ ਨਾਲ ਹਾਦਸਾ

0
1

ਅਬੋਹਰ ਦੇ ਫਾਜਿਲਕਾ ਰੋਡ ਤੇ ਸਥਿਤ ਕਿੰਨੂ ਵੈਕਸਿੰਗ ਪਲਾਟ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਇਕ ਟੈਂਕਰ ਚਾਲਕ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੁੱਧ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਹ ਕੈਂਟਰ ਅੰਦਰ ਹੀ ਸੁੱਤਾ ਪਿਆ ਸੀ। ਸਵੇਰੇ ਜਦੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮ੍ਰਿਤਕ ਪਾਇਆ ਗਿਆ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਸੂਚਨਾ ਮਿਲਣ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕਰ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਮੁੱਖ ਸੇਵਾਦਾਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਸਵੇਰੇ 112 ਪੁਲਿਸ ਟੀਮ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਫਾਜ਼ਿਲਕਾ ਰੋਡ ਕਿੰਨੂ ਵੈਕਸਿੰਗ ਪਲਾਟ ‘ਤੇ ਇੱਕ ਕੈਂਟਰ ਚਾਲਕ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ, ਜਿਸ ‘ਤੇ ਉਹ ਆਪਣੇ ਸਾਥੀ ਸੋਨੂੰ ਗਰੋਵਰ ਨਾਲ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਬੁੱਧ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜਲਾਲਾਬਾਦ ਬੀਤੀ ਰਾਤ ਫਾਜ਼ਿਲਕਾ ਰੋਡ ਆਰਮੀ ਛਾਉਣੀ ਦੇ ਸਾਹਮਣੇ ਵੈਕਸਿੰਗ ਪਲਾਟ ‘ਤੇ ਆਪਣੇ ਕੈਂਟਰ ਵਿੱਚ ਕਿੰਨੂ ਲੱਦਣ ਆਇਆ ਸੀ ਅਤੇ ਰਾਤ ਨੂੰ ਕੈਂਟਰ ਵਿੱਚ ਸੁੱਤਾ ਪਿਆ ਸੀ। ਸਵੇਰੇ ਉਹ ਕੈਂਟਰ ਵਿੱਚ ਮ੍ਰਿਤਕ ਪਾਇਆ ਗਿਆ। ਜਦੋਂ ਹੋਰ ਮਜ਼ਦੂਰਾਂ ਨੇ ਉਸਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉੱਠਿਆ ਤਾਂ ਉਨ੍ਹਾਂ ਨੇ ਵੈਕਸਿੰਗ ਪਲਾਟ ਚਾਲਕਾਂ ਨੂੰ ਸੂਚਿਤ ਕੀਤਾ ਜਿਨ੍ਹਾਂ ਨੇ ਸਿਟੀ ਵਨ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਮ੍ਰਿਤਕ ਦੇ ਪਿਤਾ ਅਤੇ ਭਰਾ ਹਸਪਤਾਲ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਉਮਰ ਲਗਭਗ 28 ਤੋਂ 30 ਸਾਲ ਸੀ ਅਤੇ ਉਹ ਅਣਵਿਆਹਿਆ ਸੀ।

LEAVE A REPLY

Please enter your comment!
Please enter your name here