ਪੰਜਾਬ ਸਮਾਣਾ ’ਚ ਕਿਸਾਨਾਂ ਦੇ ਧਰਨੇ ਕਾਰਨ ਜਾਮ/ ਸਮਾਣ-ਭਵਾਨੀਗੜ੍ਹ ਰੋਡ ’ਤੇ ਆਵਾਜਾਈ ਪ੍ਰਭਾਵਿਤ/ ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਕੀਤਾ ਪ੍ਰਦਰਸ਼ਨ By admin - February 18, 2026 0 1 Facebook Twitter Pinterest WhatsApp ਸੰਗਰੂਰ ਅਧੀਨ ਆਉਂਦੇ ਸਮਾਣਾ-ਭਵਾਨੀਗੜ੍ਹ ਰੋਡ ਤੇ ਅੱਜ ਉਸ ਵੇਲੇ ਜਾਮ ਵਰਗੀ ਸਥਿਤੀ ਬਣ ਗਈ ਜਦੋਂ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਬਠਿੰਡਾ ਵੱਲ ਦਾ ਰੁਖ ਕੀਤਾ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਤੋਂ ਬਾਦ ਰੋਡ ਉਤੇ ਜਾਮ ਲੱਗ ਗਿਆ। ਇਸੇ ਦੌਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬਾਅਦ ਵਿਚ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਜਾਮ ਖੁਲ੍ਹਵਾ ਕੇ ਅਵਾਜਾਈ ਚਾਲੂ ਕਰਵਾਈ।