ਲੁਧਿਆਣਾ ਪੁਲਿਸ ਵੱਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼/ ਲੁੱਟ-ਖੋਹ ਦੀਆਂ ਘਟਨਾਵਾਂ ਅੰਜ਼ਾਮ ਦੇਣ ਵਾਲੇ ਦੋ ਦੋਸ਼ੀ ਕਾਬੂ

0
1

ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜਮਾਂ ਦੀ ਪਛਾਣ ਜੱਜ ਸਿੰਘ ਅਤੇ ਗੁਰਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਪਾਸੋਂ ਖੋਹ ਕੀਤੇ 10 ਮੋਬਾਈਲ ਫੋਨ, ਇੱਕ ਮੋਟਰਸਾਈਕਲ, ਇੱਕ ਖਿਡੌਣਾ ਪਿਸਤਲ, ਤੇਜ਼ਧਾਰ ਹਥਿਆਰ ਅਤੇ 10 ਹਜਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਦੋਵੇਂ ਗੈਸ ਸਿਲੰਡਰਾਂ ਦੀ ਡਿਲੀਵਰੀ ਕਰਨ ਵਾਲੇ ਅਤੇ ਸ਼ਹਿਰ ਤੋਂ ਸਾਮਾਨ ਖਰੀਦ ਕੇ ਪਿੰਡਾਂ ਨੂੰ ਪਰਤਣ ਵਾਲੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਮੁਲਜਮਾਂ ਨੇ 12 ਦੇ ਕਰੀਬ ਵਾਰਦਾਤਾਂ ਵਿਚ ਸ਼ਮੂਲੀਅਤ ਕਬੂਲੀ ਹੈ। ਪੁਲਿਸ ਵੱਲੋਂ ਅਗਲੀ ਪੁਛਗਿੱਛ ਜਾਰੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਸੀਪੀ ਕੇਐਸ ਭੁੱਲਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਗੈਸ ਸਿਲੰਡਰ ਡਿਲੀਵਰੀ ਕਰਨ ਵਾਲੇ ਅਤੇ ਲੁਧਿਆਣਾ ਸ਼ਹਿਰ ਤੋਂ ਸਮਾਨ ਖਰੀਦ ਕੇ ਪਿੰਡਾਂ ਨੂੰ ਜਾਣ ਵਾਲੇ ਵਪਾਰੀਆਂ ਤੋਂ ਲੁੱਟਖੋਹ ਕਰਨ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਦੇ ਕਬਜ਼ੇ ਚੋਂ ਖੋਹ ਕੀਤੇ 10 ਮੋਬਾਈਲ ਫੋਨ, ਇੱਕ ਮੋਟਰਸਾਈਕਲ, ਇੱਕ ਖਿਲੋਨਾ ਪਿਸਤਲ, ਤੇਜ਼ਧਾਰ ਹਥਿਆਰ ਅਤੇ 10 ਹਜਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀਆਂ ਵੱਲੋਂ ਕਬੂਲਿਆ ਗਿਆ ਹੈ ਕਿ ਹੁਣ ਤੱਕ ਉਹ 12 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਜਿਨਾਂ ਤੋਂ ਹੁਣ ਅੱਗੇ ਦੀ ਪੁੱਛ ਗਿੱਛ ਕੀਤੀ ਜਾ ਰਹੀ ਹੈ ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here