ਪੰਜਾਬ ਸੰਗਰੂਰ ਪ੍ਰਸ਼ਾਸਨ ਦੀ ਵਪਾਰੀਆਂ ਨਾਲ ਮੀਟਿੰਗ/ ਦਰਪੇਸ਼ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ/ ਵਿਧਾਇਕਾ ਭਰਾਜ ਸਮੇਤ ਅਧਿਕਾਰੀ ਰਹੇ ਮੌਜੂਦ By admin - February 18, 2026 0 2 Facebook Twitter Pinterest WhatsApp ਸੰਗਰੂਰ ਪ੍ਰਸ਼ਾਸਨ ਦੀ ਅੱਜ ਵਪਾਰੀਆਂ ਵਰਗ ਨਾਲ ਵਿਸ਼ੇਸ਼ ਮੀਟਿੰਗ ਹੋਈ। ਇੰਟਰੈਕਸ਼ਨ ਵਿਦ ਟਰੇਡ ਤਹਿਤ ਹੋਈ ਇਸ ਮੀਟਿੰਗ ਦੌਰਾਨ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਹੋਈ। ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਭਰਾ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵਾਪਰੀਆਂ ਨੂੰ ਉਨ੍ਹਾਂ ਦੇ ਮਸਲੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ, ਜਿਸ ਦੇ ਤਹਿਤ ਵਪਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਮਸਲੇ ਸੁਣੇ ਗਏ ਹਨ, ਜਿਨ੍ਹਾਂ ਨੂੰ ਆਉਂਦੇ ਦਿਨਾਂ ਦੌਰਾਨ ਹੱਲ ਕਰ ਦਿੱਤਾ ਜਾਵੇਗਾ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਗਰੂਰ ਤੋਂ ਮੌਜੂਦਾ ਐਮਐਲਏ ਨਰਿੰਦਰ ਕੌਰ ਭਰਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਚੰਗਾ ਉਪਰਾਲਾ ਹੈ ਜਿਸ ਵਿੱਚ ਵਪਾਰੀਆਂ ਨੂੰ ਆਪਣੇ ਕੰਮ ਦੌਰਾਨ ਆ ਰਹੀਆਂ ਸਮੱਸਿਆਵਾਂ ਜੋ ਕਿ ਖਾਸ ਤੌਰ ਤੇ ਪ੍ਰਸ਼ਾਸਨ ਨਾਲ ਸੰਬੰਧਿਤ ਹਨ ਉਸ ਉੱਪਰ ਵਿਚਾਰ ਹੋਇਆ ਹੈ ਅਤੇ ਉਸ ਦੌਰਾਨ ਜੋ ਵੀ ਵਪਾਰੀਆਂ ਨੂੰ ਆਪਣੇ ਕੰਮ ਦੀਆਂ ਸਮੱਸਿਆਵਾਂ ਆ ਰਹੀਆਂ ਹਨ ਉਹਨਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਦੇ ਲਈ ਸੰਗਰੂਰ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਚਣਵੱਧ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵਪਾਰੀ ਨੂੰ ਕੰਮ ਕਰਵਾਉਣ ਦੇ ਵਿੱਚ ਕੋਈ ਦਿੱਕਤ ਪਰੇਸ਼ਾਨੀ ਆਉਂਦੀ ਹੈ ਤਾਂ ਉਹਨਾਂ ਦੀ ਇੱਕ ਬੇਨਤੀ ਹੈ ਕਿ ਉਹਨਾਂ ਨੂੰ ਵੀ ਇਸ ਸਮੱਸਿਆ ਉਹਨਾਂ ਦੇ ਦਫਤਰ ਜਾਂ ਉਨਾਂ ਦੀ ਟੀਮ ਜਾਂ ਮੈਨੂੰ ਖੁਦ ਦੱਸੀ ਜਾਵੇ ਤਾਂ ਜੋ ਵਪਾਰੀਆਂ ਨੂੰ ਆਉਣ ਵਾਲੀ ਮੁਸ਼ਕਿਲ ਦਾ ਹੱਲ ਤੁਰੰਤ ਕੀਤਾ ਜਾਵੇ ਇਸੇ ਟੀਚੇ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀਆਂ ਦੇ ਲਈ ਇਸ ਮੁਹਿਮ ਰਾਹੀ ਇਹ ਵਿਸ਼ਵਾਸ ਦਵਾਉਣਾ ਚਾਹੁੰਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਪਾਰੀਆਂ ਦੇ ਨਾਲ ਮਿਲ ਕੇ ਪੰਜਾਬ ਦੇ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਅਤੇ ਵਪਾਰੀਆਂ ਲਈ ਸਹੀ ਸਿਸਟਮ ਬਣਾਉਣਾ ਚਾਹੁੰਦੀ ਹੈ ਜਿਸ ਨਾਲ ਵਪਾਰੀ ਖੁਸ਼ੀ ਖੁਸ਼ੀ ਆਪਣਾ ਕੰਮ ਬਿਨਾਂ ਕਿਸੇ ਰੁਕਾਵਟ ਨਾਲ ਕਰ ਸਕਣ।