ਪੰਜਾਬ ਮੋਗਾ ਦਾ ਦੌਰਾ ਕਰਨ ਪਹੁੰਚੇ ਅਸ਼ਵਨੀ ਸ਼ਰਮਾ/ ਵਿਗੜਦੀ ਅਮਨ ਕਾਨੂੰਨ ਨੂੰ ਲੈ ਕੇ ਘੇਰੀ ਸਰਕਾਰ/ ਆਉਂਦੀਆਂ ਚੋਣਾਂ ਆਪਣੇ ਦਮ ’ਤੇ ਲੜਣ ਦਾ ਦਾਅਵਾ By admin - February 19, 2026 0 1 Facebook Twitter Pinterest WhatsApp ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਮੋਗਾ ਦਾ ਦੌਰੇ ਉਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਨੂੰ ਤੇਜ਼ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸਭ ਤੋਂ ਵੱਡਾ ਸਿਆਸੀ ਸੰਗਠਨ ਹੈ ਜੋ ਆਪਣੇ ਵਰਕਰਾਂ ਨੂੰ ਸਮੇਂ-ਸਮੇਂ ‘ਤੇ ਟ੍ਰੇਨਿੰਗ ਦੇ ਕੇ ਤਿਆਰ ਕਰਦਾ ਹੈ। ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਤ ਕਾਫੀ ਨਾਜ਼ੁਕ ਹੋ ਚੁੱਕੇ ਨੇ, ਜਿਨ੍ਹਾਂ ਨੂੰ ਕੰਟਰੋਲ ਕਰਨ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ੇ, ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਇਸ ‘ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ। ਇਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਦਯੋਗ ਵੀ ਪੰਜਾਬ ਛੱਡਣ ਲਈ ਮਜਬੂਰ ਹੋ ਰਹੇ ਹਨ। ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਅਸਲ ਵਿੱਚ ਦਿੱਲੀ ਤੋਂ ਚਲ ਰਹੀ ਹੈ ਅਤੇ ਸਥਾਨਕ ਨੇਤ੍ਰਿਤਵ ਕਮਜ਼ੋਰ ਹੋ ਚੁੱਕਾ ਹੈ। ਨਾਲ ਹੀ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਫੈਸਲਿਆਂ ‘ਤੇ ਵੀ ਸਵਾਲ ਖੜੇ ਕੀਤੇ। ਬਾਕੀ ਵਿਰੋਧੀ ਪਾਰਟੀਆਂ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਜਦਕਿ ਬੀਜੇਪੀ ਨੂੰ ਪੰਜਾਬ ਵਿੱਚ ਇੱਕ ਮਜ਼ਬੂਤ ਵਿਕਲਪ ਵਜੋਂ ਦੇਖਿਆ ਜਾ ਰਿਹਾ ਹੈ। ਕਿਸਾਨਾਂ ਦੇ ਮਸਲਿਆਂ ‘ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਇੱਕ ਵੱਡੀ ਰੈਲੀ ਕੀਤੀ ਜਾਵੇਗੀ, ਜਿਸਦੀ ਤਾਰੀਖ ਜਲਦ ਘੋਸ਼ਿਤ ਕੀਤੀ ਜਾਵੇਗੀ। ਨਾਲ ਹੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਮਜ਼ਬੂਤੀ ਨਾਲ ਚੋਣ ਲੜਨ ਦੀ ਤਿਆਰੀ ਜਾਰੀ ਹੈ ਅਤੇ ਬੀਜੇਪੀ ਜਿੱਤ ਦੀ ਉਮੀਦ ਨਾਲ ਚੋਣ ਮੈਦਾਨ ਵਿਚ ਉਤਰਨ ਲਈ ਤਿਆਰ ਹੈ।