ਸਮਰਾਲਾ ’ਚ ਲੋਕਾਂ ਹੱਥੇ ਚੜ੍ਹਿਆ ਨਕਲੀ ਨਿਹੰਗ/ ਨਸ਼ੇ ਦੀ ਹਾਲਤ ’ਚ ਹੁੱਲੜਬਾਜ਼ੀ ਕਰਨ ਦੇ ਇਲਜ਼ਾਮ/ ਲੋਕਾਂ ਨੇ ਕੀਤਾ ਪੁਲਿਸ ਹਵਾਲੇ, ਵੀਡੀਓ ਵਾਇਰਲ

0
2

ਸਮਰਾਲਾ ਦੇ ਪਿੰਡ ਮਹਿਦੂਦਾਂ ਵਿਖੇ ਬੀਤੀ ਰਾਤ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਲੋਕਾਂ ਨੇ ਇਕ ਨਿਹੰਗ ਬਾਣੇ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ। ਲੋਕਾਂ ਦਾ ਇਲਜ਼ਾਮ ਸੀ ਕਿ ਨਿਹੰਗ ਬਾਣੇ ਵਾਲੇ ਵਿਅਕਤੀ ਵੱਲੋਂ ਨਸ਼ੇ ਦੀ ਹਾਲਤ ਵਿਚ ਹੁੱਲੜਬਾਜ਼ੀ ਕੀਤੀ ਜਾ ਰਹੀ ਸੀ, ਜਿਸ ਦੇ ਚਲਦਿਆਂ ਲੋਕਾਂ ਨੇ ਉਸ ਨੂੰ ਕਾਬੂ ਕੀਤਾ ਹੈ। ਇਸੇ ਦੌਰਾਨ ਲੋਕਾਂ ਨੇ ਸਖਸ ਦੀ ਕੁੱਟਮਾਰ ਵੀ ਕੀਤੀ, ਜਿਸ ਦੀ ਵੀਡੀਓ ਸ਼ੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।
ਲੋਕਾਂ ਦੇ ਦੱਸਣ ਮੁਤਾਬਕ ਨਿਹੰਗ ਬਾਣੇ ਵਾਲਾ ਨੌਜਵਾਨ ਰਾਤ ਸਮੇਂ ਗਲੀਆਂ ਵਿੱਚ ਖੁੱਲ੍ਹੇਆਮ ਹੁੱਲੜਬਾਜ਼ੀ ਕਰਦਾ ਫਿਰ ਰਿਹਾ ਸੀ ਅਤੇ ਲੋਕਾਂ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ। ਉਸਦੀ ਹਰਕਤਾਂ ਦੇ ਕਾਰਨ ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਇਕੱਠੇ ਹੋ ਕੇ ਉਸਨੂੰ ਕਾਬੂ ਕਰ ਲਿਆ।
ਦੋਂ ਪਿੰਡ ਵਾਸੀਆਂ ਵੱਲੋਂ ਉਸ ਵਿਅਕਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਹ ਨਸ਼ੇ ਵਿੱਚ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸਦੀ ਵੀਡੀਓ ਵੀ ਬਣਾਈ, ਜਿਸ ਵਿੱਚ ਉਸਨੇ ਖੁਦ ਮੰਨਿਆ ਕਿ ਉਸਨੇ ਸ਼ਰਾਬ ਪੀਤੀ ਹੋਈ ਹੈ। ਇਸ ਘਟਨਾ ਨੂੰ ਨਿਹੰਗ ਬਾਣੇ ਦੀ ਬੇਅਦਬੀ ਵਜੋਂ ਵੇਖਦੇ ਹੋਏ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਗਿਆ ਅਤੇ ਲੋਕਾਂ ਨੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਬਾਅਦ ਵਿੱਚ ਪਿੰਡ ਵਾਸੀਆਂ ਨੇ ਉਸ ਵਿਅਕਤੀ ਨੂੰ ਕਾਬੂ ਕਰਕੇ ਸਮਰਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ।
ਪਿੰਡ ਮਹਿਦੂਦਾਂ ਦੇ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰੇ। ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਸ਼ਾਂਤੀ ਬਣੀ ਹੋਈ ਹੈ ਪਰ ਲੋਕਾਂ ਵਿੱਚ ਨਾਰਾਜ਼ਗੀ ਜ਼ਾਹਿਰ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here