ਅੰਮ੍ਰਿਤਸਰ ਦੇ ਹਸਪਤਾਲ ਪਹੁੰਚੇ ਮੰਤਰੀ ਲਾਲਜੀਤ ਭੁੱਲਰ/ ਸਰਪੰਚ ਕਤਲ ਘਟਨਾ ’ਚ ਜ਼ਖਮੀ ਦਾ ਪੁੱਛਿਆ ਹਾਲ/ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ

0
2

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਪੰਚ ਕਤਲ ਵਾਰਦਾਤ ਦੌਰਾਨ ਜ਼ਖਮੀ ਹੋਏ ਨੌਜਵਾਨ ਜਰਮਨਜੀਤ ਸਿੰਘ ਦਾ ਹਾਲ ਜਾਣਿਆ। ਇਸੇ ਦੌਰਾਨ ਉਨ੍ਹਾਂ ਨੇ ਮ੍ਰਿਤਕ ਸਰਪੰਚ ਹਰਪਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਇਹ ਅਤੀ ਮੰਦਭਾਗੀ ਘਟਨਾ ਹੈ, ਜਿਸ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਪਿਛਲੀਆਂ ਸਰਕਾਰਾਂ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗਲਤ ਅਨਸਰਾਂ ਨੂੰ ਸ਼ਹਿ ਦੇਣ ਵਾਲੀਆਂ ਪਿਛਲੀਆਂ ਸਰਕਾਰਾਂ ਹੀ ਸਨ, ਜਿਨ੍ਹਾਂ ਦਾ ਸਿੱਟਾਂ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ।
ਇਸ ਵਾਰਦਾਤ ਬਾਰੇ ਬਿਕਰਮ ਮਜੀਠੀਆ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਆਪਣੀ ਧੀ ਦੀ ਰੱਖਿਆ ਕਰਦੇ ਮਾਰੇ ਗਏ ਪੁਲਿਸ ਮੁਲਾਜਮ ਵਾਲੀ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਸ ਵੇਲੇ ਅਜਿਹੀਆਂ ਹਜ਼ਾਰਾਂ ਘਟਨਾਵਾਂ ਵਾਪਰੀਆਂ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਅਨਸਰਾਂ ਨਾਲ ਨਜਿੱਠਣ ਦੀਆਂ ਸਖਤ ਹਦਾਇਤਾਂ ਹਨ ਅਤੇ ਕਿਸੇ ਨੂੰ ਅਮਨ ਕਾਨੂੰਨ ਭੰਗ ਕਰਨ ਦੀ  ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਸਰਪੰਚ ਦਾ ਕਤਲ ਕਰਨ ਵਾਲਿਆਂ ਨੂੰ ਛੇਤੀ ਹੀ ਅੰਜ਼ਾਮ ਤਕ ਪਹੁੰਚਾਇਆ ਜਾਵੇਗਾ।

LEAVE A REPLY

Please enter your comment!
Please enter your name here