ਪੰਜਾਬ ਗੁਰਦਾਸਪੁਰ ’ਚ ਵਿਧਾਇਕ ਬਹਿਲ ਦੀ ਵਪਾਰੀਆਂ ਨਾਲ ਮੀਟਿੰਗ/ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਦਿੱਤਾ ਭਰੋਸਾ By admin - February 19, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਪਾਰੀ ਕਮਿਸ਼ਨ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਮੁੱਖ ਮੰਤਵ ਵਪਾਰੀਆਂ, ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ। ਇਸੇ ਤਹਿਤ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਸ਼ਹਿਰ ਦੇ ਬਾਟਾ ਚੌਂਕ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਸਾਰੇ ਮਸਲਿਆਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸੇ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ, ਜਿਨ੍ਹਾਂ ਵਿੱਚ ਆਵਾਜਾਈ ਦੀ ਸਮੱਸਿਆ, ਸਫਾਈ ਸਬੰਧੀ, ਬਾਜ਼ਾਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ, ਸੁਰੱਖਿਆ ਸਬੰਧੀ ਹਰ ਮੁੱਖ ਚੌਂਕ ਵਿੱਚ ਪੁਲਿਸ ਕਰਮਚਾਰੀ ਲਾਉਣ ਲਈ, ਪਾਰਕਿੰਗ ਸਬੰਧੀ, ਦੁਕਾਨਦਾਰਾਂ ਦੇ ਬਿਜਲੀ ਬਿੱਲ ਘਟਾਉਣ ਸਬੰਧੀ, ਬਿਜਲੀ ਦੀਆਂ ਤਾਰਾਂ ਉੱਚੀਆਂ ਕਰਨ ਸਬੰਧੀ ਵੱਖ-ਵੱਖ ਸਮੱਸਿਆਵਾਂ ਦੱਸੀਆਂ ਗਈਆਂ। ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹੱਲ ਕਰਨ ਦਾ ਯਕੀਨ ਦਿਵਾਇਆ। ਮੀਟਿੰਗ ਵਿਚ ਹਲਕਾ ਇੰਚਾਰਜ ਰਮਨ ਬਹਿਲ ਤੋਂ ਇਲਾਵਾ ਸਿਮਰਜੀਤ ਸਿੰਘ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।