ਪਰਮਜੀਤ ਸਿੰਘ ਸਰਨਾ ਦਾ ਗਿ. ਰਘਬੀਰ ਸਿੰਘ ਵੱਲ ਨਿਸ਼ਾਨਾ/ ਕਾਗਜ਼ ਤੋਂ ਪੜ੍ਹ ਕੇ ਇਲਜ਼ਾਮ ਲਾਉਣ ’ਤੇ ਚੁੱਕੇ ਸਵਾਲ/ ਵਿਰੋਧੀਆਂ ਦੇ ਹੱਥੇ ਚੜ੍ਹਣ ਦੇ ਲਾਏ ਇਲਜ਼ਾਮ

0
1

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਐਸਜੀਪੀਸੀ ਉਤੇ ਲਾਏ ਇਲਜ਼ਾਮਾਂ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਜਥੇਦਾਰ ਵੱਲੋਂ ਲਾਏ ਦੋਸ਼ ਬਹੁਤ ਗੰਭੀਰ ਹਨ, ਜਿਨ੍ਹਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਐਸਜੀਪੀਸੀ ਵਿਚ ਸੇਵਾ ਕਰਨ ਦੇ ਬਾਵਜੂਦ ਗਿਆਨੀ ਰਘਬੀਰ ਸਿੰਘ ਨੇ ਕਾਗਜ ਤੋਂ ਪੜ੍ਹ ਕੇ ਇਲਜਾਮ ਲਾਏ ਹਨ, ਜੋ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗਿਆਨੀ ਸੁਲਤਾਨ ਸਿੰਘ ਦੇ ਨਾਮ ਦੀ ਜੋ ਵਰਤੋਂ ਕੀਤੀ ਗਈ ਹੈ ਉਸ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਕੇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਹੈ ਕਿ ਤੁਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਅਗਲੇਰੀ ਕਾਰਵਾਈ ਕੀਤੀ ਜਾਵੇ। ਕਿਉਂਕਿ ਜੇਕਰ ਇਸ ਕੇਸ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਵਿਚ ਤਰ੍ਹਾਂ ਤਰ੍ਹਾਂ ਦੇ ਭਰਮ ਪੈਦਾ ਹੋਣਗੇ।
ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਵਿਚ ਜਿਹੜਾ ਬਿਆਨ ਦਿੱਤਾ ਜਾ ਰਿਹਾ ਹੈ, ਇਕ ਪੜ੍ਹ ਕੇ ਮੀਡੀਆ ਦੇ ਸਨਮੁੱਖ ਰੱਖਿਆ ਜਾ ਰਿਹਾ ਹੈ ਤੇ ਗਿਆਨੀ ਰਘਬੀਰ ਸਿੰਘ ਇਹ ਪਰਚਾ ਕਿਸ ਪਾਸੋਂ ਲੈ ਕੇ ਪੜ੍ਹ ਰਹੇ। ਉਨ੍ਹਾਂ ਕਿਹਾ ਇਹ ਸਪੱਸ਼ਟ ਹੋ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਜੋ ਪਰਚਾ ਪੜ੍ਹ ਕੇ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਸਖਸ਼ੀਅਤਾਂ ਵਿਰੁੱਧ ਇਜਲਾਮ ਲਗਾ ਰਹੇ ਹਨ, ਇਹ ਇਕ ਵੱਡੀ ਸਾਜਿਸ਼ ਜਾਪ ਰਹੀ ਹੈ, ਜਿਸ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ।
ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਨੂੰ ਦਾਗ ਲਗਾਉਂਣ ਦਾ ਯਤਨ ਕੀਤਾ ਹੈ, ਜਿਸ ਨੂੰ ਕਿਸੇ ਵੀ ਕਿਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਧਾਰਮਿਕ ਅਹੁਦੇ ‘ਤੇ ਤਾਇਨਾਤ ਰਹਿ ਕੇ ਇਸ ਤਰਾਂ ਦੀ ਇਲਜਾਮਬਾਜੀ ਕਰਨ ਤੋਂ ਚੰਗਾ ਹੁੰਦਾ ਆਪਣੇ ਅਹੁਦੇ ਦੇ ਅਧਿਕਾਰਾਂ ਦੀ ਵਰਤੋਂ ਕਰਕੇ ਇਸ ‘ਤੇ ਕਾਰਵਾਈ ਕਰਦੇ। ਕਿਉਂਕਿ ਇਹ ਇਕ ਸਿਆਸਤ ਦਾ ਹਿੱਸਾ ਲੱਗ ਰਿਹਾ ਹੈ, ਜਿਸ ਲਈ ਗਿਆਨੀ ਰਘਬੀਰ ਸਿੰਘ ਵੱਲੋਂ ਸੋਚੀ ਸਮਝੀ ਸਾਜਿਸ਼ ਤਹਿਤ ਹੀ ਇਹ ਪ੍ਰੈਸ ਕਾਨਫਰੰਸ ਕੀਤੀ ਗਈ ਹੈ।
ਇਸਦੇ ਨਾਲ ਹੀ ਇਹ ਬੁਨਿਆਦੀ ਸਵਾਲ ਵੀ ਉੱਠਦਾ ਹੈ ਕਿ ਜਿਸ ਸਮੇਂ ਤੋਂ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਬਣੇ ਹਨ , ਉਦੋਂ ਤੋਂ ਲੈ ਕੇ ਹੁਣ ਤੱਕ ਇਹਨਾਂ ਨੇ ਕਿੰਨਾ ਸਮਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਨਿੱਤ ਦੀ ਮਰਿਯਾਦਾ ਅਤੇ ਨਿਤਨੇਮ ਦੀ ਨਿਭਾਈ ਹੈ। ਇਹ ਵੀ ਸੰਗਤ ਨੂੰ ਸਪੱਸ਼ਟ ਹੋਣ ਚਾਹੀਦੀ ਹੈ, ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਫੌਰੀ ਤੌਰ ਤੇ ਢੁਕਵੀਂ ਕਾਰਵਾਈ ਕਰਨੀ ਚਾਹੀਦੀ ਹੈ ।

LEAVE A REPLY

Please enter your comment!
Please enter your name here