ਪਟਾਨਕੋਟ ਪੁਲਿਸ ਵੱਲੋਂ ਨਸ਼ੇ ਸਮੇਤ ਇਕ ਕਾਬੂ/ 4 ਗਰਾਮ 27 ਮਿਲੀਗਰਾਮ ਹੈਰੋਇਨ ਬਰਾਮਦ

0
1
ਪਠਾਨਕੋਟ ਅਧੀਨ ਆਉਂਦੇ ਥਾਣਾ ਸ਼ਾਹਪੁਰ ਕੰਡੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਹੈ। ਪੁਲਿਸ ਨੇ ਮੁਲਜਮ ਤੋਂ  4 ਗ੍ਰਾਮ 27 ਮਿਲੀਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਨਸ਼ੇ ਦੇ ਕੰਮ ਵਿੱਚ ਲੱਗਿਆ ਹੋਇਆ ਜਿਸ ਤੇ ਅਗਰ ਦਬਿਸ਼ ਦਿਤੀ ਜਾਵੇ ਤੇ ਉਸਨੂੰ ਗ੍ਰਿਫਤਾਰ ਕੀਤਾ ਜਾਵੇ ਤਾਂ ਉਸ ਕੋਲੋਂ ਨਸ਼ਾ ਬਰਾਮਦ ਹੋ ਸਕਦਾ ਹੈ ਜਿਸਦੇ ਚਲਦੇ ਪੁਲਿਸ ਨੇ ਨਸ਼ਾ ਵੇਚਣ ਵਾਲੇ ਵਿਅਕਤੀ ਤੇ ਦਬਿਸ਼ ਦੇ ਉਸਨੂੰ ਗਿਰਫਤਾਰ ਕੀਤਾ ਤਾਂ ਉਸ ਪਾਸੋਂ ਚਾਰ ਗ੍ਰਾਮ 27 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੇ ਖਿਲਾਫ ਐਨਡੀਪੀਸੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਕੋਰਟ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

LEAVE A REPLY

Please enter your comment!
Please enter your name here