ਸ਼੍ਰੋਮਣੀ ਕਮੇਟੀ ਦਾ ਗਿ. ਰਘਬੀਰ ਸਿੰਘ ਨੂੰ ਨੋਟਿਸ/72 ਘੰਟਿਆਂ ’ਚ ਸਪੱਸ਼ਟੀਕਰਨ ਦੇਣ ਦਾ ਅਲਟੀਮੇਟਮ

0
2

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਿਚਕਾਰ ਵਿਵਾਦ ਹੋਰ ਗਹਿਰਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਦੇ ਦੋਸ਼ਾਂ ਨੂੰ ਝੂਠਾ ਕਰਾਰ ਦਿੰਦਿਆਂ ਲਾਏ ਦੋਸ਼ਾਂ ਬਾਰੇ 72 ਘੰਟਿਆਂ ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਅੱਜ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਹੁੰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਅੰਦਰ ਜਵਾਬ ਨਹੀਂ ਮਿਲਦਾ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਮੀਡੀਆ ਨਾਲ ਗੱਲਬਾਤ ਦੌਰਾਨ ਸ. ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ 2 ਅਪ੍ਰੈਲ, 2026 ਤੱਕ ਛੁੱਟੀ ‘ਤੇ ਹਨ ਅਤੇ ਕਾਰਜਕਾਰੀ ਕਮੇਟੀ ਨੇ ਸਰਬਸੰਮਤੀ ਨਾਲ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਲਈ 72 ਘੰਟੇ ਦਾ ਸਮਾਂ ਦੇਣ ਦਾ ਫੈਸਲਾ ਲਿਆ ਹੈ।  ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਐਸਜੀਪੀਸੀ ਦੇ ਕੰਮਕਾਜ ‘ਤੇ ਗੰਭੀਰ ਸਵਾਲ ਉਠਾਏ ਗਏ ਸਨ। ਉਨ੍ਹਾਂ ਪ੍ਰਬੰਧਕੀ ਫੈਸਲਿਆਂ ਅਤੇ ਅੰਦਰੂਨੀ ਮਾਮਲਿਆਂ ‘ਤੇ ਆਪਣੀ ਨਾਰਾਜ਼ਗੀ ਜਾਹਰ ਕਰਦਿਆਂ ਬਾਦਲ ਪਰਿਵਾਰ ਉਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ।  ਉਨ੍ਹਾਂ ਦੇ ਇਸ ਕਦਮ ਤੋਂ ਬਾਅਦ ਸਿੱਖ ਭਾਈਚਾਰੇ ਦੇ ਅੰਦਰ ਚਰਚਾਵਾਂ ਤੇ ਬਿਆਨਾਂ ਦਾ ਦੌਰ ਸ਼ੁਰੂ ਹੋ ਗਿਆ ਸੀ, ਜੋ ਅੱਜ ਵੀ ਸਾਰਾ ਦਿਨ ਜਾਰੀ ਰਿਹਾ।
ਮੀਟਿੰਗ ਦੌਰਾਨ ਗਿਆਨੀ ਰਘਬੀਰ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਆਪਣੀਆਂ ਅਹਿਮ ਧਾਰਮਿਕ ਡਿਊਟੀਆਂ ਤੋਂ ਅਸਮਰੱਥਾ ਜਿਤਾਉਣ ਦਾ ਮੁੱਦਾ ਵੀ ਵਿਚਾਰਿਆ ਗਿਆ। ਇਸੇ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ਬਾਰੇ ਦਾਅਵਿਆਂ ਨੂੰ ਵੀ ਰੱਦ ਕਰ ਦਿੱਤਾ ਹੈ। ਐਸਜੀਪੀਸੀ ਪ੍ਰਧਾਨ ਧਾਮੀ ਨੇ ਸਪੱਸ਼ਟ ਕੀਤਾ ਕਿ ਇਹ ਸਾਰੀਆਂ ਕਾਰਵਾਈਆਂ ਕਾਨੂੰਨ ਅਤੇ ਐਕਟ ਅਨੁਸਾਰ ਹੋਈਆਂ ਹਨ, ਇਸ ਲਈ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਆਪਣੀ ਗਲਤ ਬਿਆਨੀ ਲਈ ਮੁਆਫੀ ਮੰਗਣ ਜਾਂ ਮਾਣਹਾਨੀ ਦੇ ਕੇਸ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here