ਪੰਜਾਬ ਜਗਰਾਓ ’ਚ ਵਿਦਿਆਰਥਣ ਵੱਲੋਂ ਖੁਦਕੁਸ਼ੀ/ ਯੂਨੀਵਰਸਿਟੀ ਦੀ ਬਿਲਡਿੰਗ ਤੋਂ ਮਾਰੀ ਛਾਲ/ ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਭੇਜ ਕੇ ਜਾਂਚ ਆਰੰਭੀ By admin - February 19, 2026 0 1 Facebook Twitter Pinterest WhatsApp ਜਗਰਾਓ ਦੇ ਪਿੰਡ ਚੌਂਕੀਮਾਨ ਵਿਖੇ ਸਥਿਤ ਨਿੱਜੀ ਯੂਨੀਵਰਸਿਟੀ ਵਿਖੇ 19 ਸਾਲਾ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ 19 ਸਾਲਾ ਸ਼ਬਨੂਰ ਖਾਤੂਨ ਵਾਸੀ ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਬੀਏ ਭਾਗ ਦੂਜਾ ਦੀ ਵਿਦਿਆਰਥਣ ਸੀ। ਉਸ ਦੀ ਮੌਤ ਯੂਨੀਵਰਸਿਟੀ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰਨ ਕਾਰਨ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਪਹੁੰਚੇ ਡੀਐਸਪੀ ਜਸਵਿੰਦਰ ਸਿੰਘ ਢੀਂਡਸਾ ਤੇ ਯੂਨੀਵਰਸਿਟੀ ਦੇ ਡਾਇਰੈਕਟਰ ਦਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕਾ ਲੁਧਿਆਣਾ ਦੀ ਆਉਣ ਵਾਲੀ ਹੈ ਅਤੇ ਰੋਜ਼ਾਨਾ ਯੂਨੀਵਰਸਿਟੀ ਵਿਖੇ ਪੜਣ ਆਉਂਦੀ ਸੀ। ਮ੍ਰਿਤਕਾ ਨੇ ਇਹ ਕਦਮ ਕਿਉਂ ਚੁੱਕਿਆਂ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।