ਜਲੰਧਰ ਦੇ ਭੋਗਪੁਰ ’ਚ NRI ਦੇ ਘਰ ’ਤੇ ਫਾਇਰਿੰਗ/ ਪਰਿਵਾਰ ਨੇ ਵਿਦੇਸ਼ ਰਹਿੰਦੇ ਭਤੀਜੇ ’ਤੇ ਪ੍ਰਗਟਾਇਆ ਸ਼ੱਕ

0
1

ਜਲੰਧਰ ਅਧੀਨ ਆਉਂਦੇ ਥਾਣਾ ਭੋਗਪੁਰ ਦੇ ਪਿੰਡ ਭਟਨੂਰਾ ਲੁਬਾਣਾ ਵਿਖੇ ਬੀਤੀ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਅਣਪਛਾਤਿਆਂ ਨੇ ਇਕ ਐਨਆਰਆਈ ਦੇ ਘਰ ਉਤੇ ਫਾਇਰਿੰਗ ਕਰ ਦਿੱਤੀ। ਪਰਿਵਾਰ ਨੇ ਘਟਨਾ ਲਈ ਵਿਦੇਸ਼ ਰਹਿੰਦੇ ਭਤੀਜੇ ਉਤੇ ਸ਼ੰਕਾ ਜਾਹਰ ਕੀਤੀ ਹੈ। ਪਰਿਵਾਰ ਨੇ ਘਟਨਾ ਦੀ ਸੂਚਨਾ ਥਾਣਾ ਭੋਗਪੁਰ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜੀਵ ਕੁਮਾਰ ਨੇ ਦੱਸਿਆ ਕਿ ਐਨਆਰਆਈ ਮਨਜੀਤ ਸਿੰਘ ਨੇ ਬੀਤੀ ਦੇਰ ਰਾਤ ਭੋਗਪੁਰ ਪੁਲਿਸ ਸਟੇਸ਼ਨ ਦੇ ਇੰਚਾਰਜ ਰਾਜੇਸ਼ ਕੁਮਾਰ ਨੂੰ ਸੂਚਿਤ ਕੀਤਾ ਕਿ ਉਹ ਆਪਣੀ ਧੀ ਦੇ ਵਿਆਹ ਲਈ ਆਪਣੇ ਪਿੰਡ ਆਇਆ ਸੀ। ਜਦੋਂ ਪੂਰਾ ਪਰਿਵਾਰ ਘਰ ਵਿੱਚ ਮੌਜੂਦ ਸੀ, ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਰਾਤ 1:52 ਵਜੇ ਮੋਟਰ ਸਾਇਕਲ ਉਤੇ ਆਏ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉਨ੍ਹਾਂ ਨੇ ਇਸ ਲਈ ਆਪਣੇ ਗੋਦ ਲਏ ਭਤੀਜੇ ਗਗਨਦੀਪ ਉਤੇ ਸ਼ੰਕਾ ਜਾਹਰ ਕੀਤੀ ਹੈ, ਜੋ ਇਸ ਵੇਲੇ ਅਮਰੀਕਾ ਵਿੱਚ ਰਹਿ ਰਿਹਾ ਹੈ।
ਪੀੜਤ ਦੇ ਦੱਸਣ ਮੁਤਾਬਕ ਉਸ ਦੇ  ਦੋ ਭਤੀਜੇ ਸ਼ਮਸ਼ੇਰ ਸਿੰਘ ਅਤੇ ਗੁਰਪ੍ਰੀਤ ਸਿੰਘ ਅਮਰੀਕਾ ਵਿੱਚ ਰਹਿ ਰਹੇ ਹਨ। ਪੀੜਤ ਨੇ ਕਿਹਾ ਕਿ ਗਗਨਦੀਪ ਅਤੇ ਮੈਂ ਸ਼ਮਸ਼ੇਰ ਸਿੰਘ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਹੈ, ਜਿਸ ਦੇ ਚਲਦਿਆਂ ਉਹ ਨਾਰਾਜ ਚੱਲ ਰਿਹਾ ਸੀ।  ਸ਼ਮਸ਼ੇਰ ਨੇ ਭੁੱਲਥ ਵਿਖੇ ਰਹਿੰਦੀ ਆਪਣੀ ਮਾਂ ਨੂੰ ਫ਼ੋਨ ਕਰ ਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਦੀ ਗੱਲ ਕਹੀ ਸੀ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ, ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here