ਮੋਗਾ ’ਚ ਗੁਆਢੀਆਂ ਵੱਲੋਂ ਮਹਿਲਾ ਨਾਲ ਕੁੱਟਮਾਰ/ ਪੀੜਤਾ ਹਸਪਤਾਲ ’ਚ ਦਾਖਲ, ਵੀਡੀਓ ਵਾਇਰਲ

0
1

 

ਮੋਗਾ ਦੇ ਥਾਣਾ ਅਜੀਤਵਾਲ ਅਧੀਨ ਆਉਂਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਇਕ ਮਹਿਲਾ ਨਾਲ ਬੂਰੀ ਤਰ੍ਹਾਂ ਕੁੱਟਮਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਪੀੜਤਾ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸੇ ਦੌਰਾਨ ਕੁੱਟਮਾਰ ਦੀ ਵੀਡੀਓ ਵੀ ਸਾਹਮਣੇ ਆਈ ਹੈ ਜੋ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਪੀੜਤਾ ਦੇ ਦੱਸਣ ਮੁਤਾਬਕ ਉਸ ਦਾ ਗੁਆਢੀ ਉਸ ਦੇ ਮਾੜੀ ਨਜ਼ਰ ਰੱਖਦਾ ਸੀ, ਜਿਸ ਦਾ ਵਿਰੋਧ ਕਰਨ ਉਤੇ ਉਸ ਨਾਲ ਬੂਰੀ ਤਰ੍ਹਾਂ ਕੁੱਟਮਾਰ ਹੋਈ ਹੈ। ਪੀੜਤਾ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਬਾਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਪੀੜਿਤ ਮਹਿਲਾ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਨਾਲ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਸਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਫੀ ਸਮੇਂ ਤੋਂ ਉਸ ਉੱਪਰ ਗਲਤ ਨਜ਼ਰ ਰੱਖੀ ਜਾ ਰਹੀ ਸੀ, ਜਿਸਦਾ ਉਹ ਵਿਰੋਧ ਕਰਦੀ ਰਹੀ। ਇਸ ਕਾਰਨ ਰੰਜਿਸ਼ ਰੱਖਦੇ ਹੋਏ ਉਸਨੂੰ ਘਰੋਂ ਬਾਹਰ ਕੱਢ ਕੇ ਬੇਰਹਿਮੀ ਨਾਲ ਮਾਰਿਆ ਕੁੱਟਿਆ ਗਿਆ। ਘਟਨਾ ਸਮੇਂ ਉਸਦਾ ਪਤੀ ਵੀ ਘਰ ਵਿੱਚ ਮੌਜੂਦ ਨਹੀਂ ਸੀ।ਪੀੜਿਤ ਨੇ ਦੱਸਿਆ ਕਿ ਉਸਦੇ ਗਵਾਂਢੀਆਂ ਨੇ ਆ ਕੇ ਉਸਨੂੰ ਬਚਾਇਆ। ਉਸਨੇ ਇਹ ਵੀ ਦੱਸਿਆ ਕਿ ਉਹ ਪਿਛਲੇ 6 ਦਿਨਾਂ ਤੋਂ ਇਨਸਾਫ ਲਈ ਦਰ-ਦਰ ਭਟਕ ਰਹੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਮਹਿਲਾ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਕੇ ਉਸਨੂੰ ਇਨਸਾਫ ਦਿੱਤਾ ਜਾਵੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੀੜਿਤ ਮਹਿਲਾ ਰਮਨਦੀਪ ਕੌਰ ਪਤਨੀ ਸ਼ਿਵਰਾਜ ਸਿੰਘ ਨੇ ਆਪਣੇ ਗੁਆਂਢੀਆਂ ਨਾਲ ਹੋਏ ਝਗੜੇ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਪੀੜਿਤ ਪਰਿਵਾਰ ਪਹਿਲਾਂ ਢੁੱਡੀਕੇ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਸੀ ਅਤੇ 13 ਤਰੀਕ ਨੂੰ ਇਹ ਘਟਨਾ ਵਾਪਰੀ। ਪੁਲਿਸ ਨੂੰ ਉਸੇ ਦਿਨ ਰੁਕਾ ਮਿਲ ਗਿਆ ਸੀ, ਜਿਸ ਤੋਂ ਬਾਅਦ ਢੁੱਡੀਕੇ ਪਹੁੰਚ ਕੇ ਪੀੜਿਤ ਮਹਿਲਾ ਦੇ ਬਿਆਨ ਦਰਜ ਕੀਤੇ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁਣ ਮੋਗਾ ਦੇ ਸਿਵਲ ਹਸਪਤਾਲ ਵਿੱਚ ਵੀ ਮਹਿਲਾ ਦੇ ਬਿਆਨ ਲਏ ਜਾ ਰਹੇ ਹਨ ਤਾਂ ਜੋ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਘਟਨਾ ਨਾਲ ਸੰਬੰਧਿਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਹੁਣ ਪੁਲਿਸ ਦੇ ਧਿਆਨ ਵਿੱਚ ਆ ਚੁੱਕੀ ਹੈ ਅਤੇ ਇਸਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਪੀੜਿਤ ਦੇ ਬਿਆਨਾਂ ਅਤੇ ਮਿਲੇ ਸਬੂਤਾਂ ਦੇ ਆਧਾਰ ‘ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਜਲਦ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here