ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ’ਚ ਹਾਦਸਾ/ ਕਾਰ ਤੇ ਮੋਟਰ ਸਾਇਕਲ ਵਿਚਾਲੇ ਹੋਈ ਟੱਕਰ

0
1

ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਲੋਕਾਂ ਦੇ ਦੱਸਣ ਮੁਤਾਬਕ ਟੱਕਰ ਐਨੀ ਭਿਆਨਕ ਸੀ ਕਿ ਗੱਡੀ ਦੀਆਂ ਤਿੰਨ ਬਾਜ਼ੀਆਂ ਲੱਗ ਗਈਆਂ ਅਤੇ ਮੋਟਰ ਸਾਈਕਲ ਵੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਜ਼ਖਮੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਪੀੜਤ ਦੇ ਮਾਪਿਆਂ ਨੇ ਕਾਰ ਚਾਲਕ ਖਿਲਾਫ ਕਾਰਵਾਈ ਮੰਗੀ ਹੈ। ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਕਿ ਪਿਛੋਂ ਆ ਰਹੀ ਤੇਜ਼ ਰਫਤਾਰ ਸਵਿਫਟ ਡਿਜਾਇਰ ਕਾਰ ਵੱਲੋਂ ਉਸਨੂੰ ਟੱਕਰ ਮਾਰ ਦਿੱਤੀ।  ਉਹਨਾਂ ਪੁਲਿਸ ਤੋਂ ਕਾਰ ਚਾਲਕ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਤਫਤੀਸ਼ ਕਰਨ ਉਪਰੰਤ ਉਸ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here