ਪੰਜਾਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਸਮਾਗਮ/ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਯਾਦ/ ਜਥੇਬੰਦੀਆਂ ਵੱਲੋਂ ਅਕਾਲ ਤਖਤ ਦੀ ਸੁਤੰਤਰਤਾ ਦਾ ਸੱਦਾ By admin - February 21, 2026 0 1 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ਜਥੇਬੰਦੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਹੁੰਚੀਆਂ ਪੰਥਕ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਤੰਤਰਤਾ ਦਾ ਸੱਦਾ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਿੱਖ ਸਦਭਾਵਨਾ ਦਲ ਦੇ ਆਗੂਂਆਂ ਨੇ ਗੁਰੂ ਘਰਾਂ ਦੇ ਪ੍ਰਬੰਧ ਵਿੱਚੋਂ ਸਰਕਾਰੀ ਦਖ਼ਲ ਅਤੇ ‘ਨਰਾਇਣੂ ਸੋਚ’ ਖ਼ਤਮ ਕਰਨ ਲਈ ਸਿੱਖ ਸੰਗਤ ਨੂੰ ਇਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ ਨੇ ਸਿੱਖ ਪੰਥ ਦੀਆਂ ਮੌਜੂਦਾ ਚੁਣੌਤੀਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰਾਂ ਦੇ ਪ੍ਰਬੰਧ ਵਿੱਚ ‘ਨਰਾਇਣੂ ਸੋਚ’ (ਮਹੰਤਾਂ ਵਾਲੀ ਸੋਚ) ਹਾਵੀ ਹੋ ਰਹੀ ਹੈ ਅਤੇ ਸਰਕਾਰੀ ਦਖ਼ਲਅੰਦਾਜ਼ੀ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਮੌਜੂਦਾ ਜਥੇਦਾਰ ਮਹਿਜ਼ ‘ਕਾਰਜਕਾਰੀ’ ਜਾਂ ‘ਦਿਹਾੜੀਦਾਰਾਂ’ ਵਾਂਗ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਸਿਆਸੀ ਦਬਾਅ ਹੇਠ ਚੰਡੀਗੜ੍ਹ ਵਰਗੇ ਸ਼ਹਿਰਾਂ ਤੋਂ ਹੁਕਮ ਦਿੱਤੇ ਜਾਂਦੇ ਹਨ। ਭਾਈ ਵਡਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਤੰਤਰਤਾ ਕਿਸੇ ਦਿੱਲੀ, ਹਰਿਆਣਾ ਜਾਂ ਪਾਕਿਸਤਾਨ ਦੀ ਸਰਕਾਰ ਦੁਆਰਾ ਕਰਵਾਈਆਂ ਵੋਟਾਂ ਨਾਲ ਨਹੀਂ, ਸਗੋਂ ਪੰਥਕ ਗੁਣਾਂ ਦੇ ਅਧਾਰ ‘ਤੇ ਕੀਤੀ ਗਈ ‘ਸਲੈਕਸ਼ਨ’ ਨਾਲ ਬਹਾਲ ਹੋਵੇਗੀ। ਉਨ੍ਹਾਂ ਅਕਾਲੀ ਫੂਲਾ ਸਿੰਘ ਅਤੇ ਨਵਾਬ ਕਪੂਰ ਸਿੰਘ ਵਰਗੇ ਜਥੇਦਾਰਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਸਾਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਭੇ ਸਾਂਝੀਵਾਲਤਾ ਅਤੇ ਮਨੁੱਖੀ ਅਧਿਕਾਰਾਂ ਦੀ ਤਰਜਮਾਨੀ ਕਰ ਸਕੇ। ਅੰਤ ਵਿੱਚ, ਉਨ੍ਹਾਂ ਸਮੂਹ ਪੰਥਕ ਦਰਦੀਆਂ ਨੂੰ ਨਿੱਜੀ ਸੁਆਰਥਾਂ ਅਤੇ ਪ੍ਰਧਾਨਗੀਆਂ ਦੀ ਭੁੱਖ ਤਿਆਗ ਕੇ ਇਕੱਠੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅੱਜ ਪੰਥਕ ਧਿਰਾਂ ਇਕਜੁੱਟ ਨਾ ਹੋਈਆਂ, ਤਾਂ ਉਹ ਵੀ ਇਤਿਹਾਸ ਦੇ ਗੁਨਾਹਗਾਰ ਮੰਨੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਕਿਸਾਨ ਆਗੂ ਮੌਜੂਦ ਸਨ।