ਪੰਜਾਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਪ੍ਰਬੰਧ ਮੁਕੰਮਲ/ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ/ ਸਮਾਂਬੱਧ ਕੰਮ ਮੁਕੰਮਲ ਕਰਨ ਦੇ ਹੁਕਮ By admin - February 21, 2026 0 1 Facebook Twitter Pinterest WhatsApp ਸ੍ਰੀ ਆਨੰਦਪੁਰ ਸਾਹਿਬ ਪ੍ਰਸ਼ਾਸਨ ਨੇ 27 ਫਰਵਰੀ ਤੋਂ 4 ਮਾਰਚ ਤਕ ਮਨਾਏ ਜਾ ਰਹੇ ਹੱਲੇ ਮੁਹੱਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਾਰੇ ਰਹਿੰਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਦੱਸਣਯੋਗ ਹੈ ਕਿ 27 ਤੋਂ 4 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਪੜਾਅ ਦੇ ਤਹਿਤ ਸ਼੍ਰੀ ਕੀਰਤਪੁਰ ਸਾਹਿਬ ਵਿਖੇ 27 ਤੋਂ 1 ਮਾਰਚ ਤੱਕ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 2 ਮਾਰਚ ਤੋਂ ਚਾਰ ਮਾਰਚ ਤੱਕ ਖਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਵਿਭਾਗ ਆਪਣੇ ਕੰਮ ਮੁਕੰਮਲ ਕਰ ਲੈਣ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰੱਖੀ ਜਾਵੇ। ਉੱਚੀ ਆਵਾਜ ਵਿੱਚ ਲਾਊਡ ਸਪੀਕਰ ਵਜਾਉਣ, ਸਲੈਸਰ ਖੋਲ ਕੇ ਵਾਹਲ ਚਲਾਉਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਸੁਚਾਰੂ ਆਵਾਜਾਈ ਦੀ ਸਹੂਲਤ ਵੱਧ ਵਾਹਨਾਂ ਦੀ ਪਾਰਕਿੰਗ, ਸ਼ਟਲ ਬੱਸ ਸਰਵਿਸ, ਪੀਣ ਵਾਲਾ ਕਲੋਰੀਨੇਟਿਡ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਟ੍ਰੈਫਿਕ ਮੈਨੇਜਮੈਂਟ ਨੂੰ ਵਿਸੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਨੂੰ ਕੀਰਤਪੁਰ ਸਾਹਿਬ ਵਿਚ ਦੋ ਸੈਕਟਰਾਂ ਵਿਚ ਵੰਡਿਆ ਗਿਆ ਹੈ ਜਦੋ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 11 ਸੈਕਟਰਾਂ ਬਣਾਏ ਗਏ ਹਨ, ਜਿੱਥੇ ਗਜਟਿਡ ਅਫਸਰ 24/7 ਤੈਨਾਂਤ ਰਹਿਣਗੇ। ਮੇਨ ਕੰਟੋਰਲ ਰੂਮ ਥਾਨਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ, ਸਿਹਤ ਸਹੂਲਤਾਂ ਲਈ ਆਰਜੀ ਡਿਸਪੈਂਸਰੀ ਅਤੇ ਪਸ਼ੂਆਂ ਲਈ ਡਿਸਪੈਂਸਰੀਆਂ ਬਣਾਈਆਂ ਜਾ ਰਹੀਆਂ ਹਨ, ਜਿੱਥੇ ਡਾਕਟਰ ਅਤੇ ਮੈਡੀਕਲ ਸਟਾਫ ਤੈਨਾਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਦਾਖਲੇ ਤੇ ਬਣੇ ਸਵਾਗਤੀ ਗੇਟਾਂ ਨੂੰ ਸਿੰਗਾਰਿਆਂ ਜਾਵੇਗਾ ਅਤੇ ਸ਼ਹਿਰ ਵਿਚ ਡੈਕੋਰੇਟਿਵ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਵਿੱਚ ਐਲ.ਈ.ਡੀ ਸਕਰੀਨਾ ਲਗਾ ਕੇ ਤਿਉਹਾਰ ਬਾਰੇ ਜਾਣਕਾਰੀ ਤੇ ਸੂਚਨਾ ਉਪਲੱਬਧ ਕਰਵਾਈ ਜਾਵੇਗੀ, ਹੈਲਪ ਡੈਸਕ ਵੀ ਸਥਾਪਿਤ ਹੋਣਗੇ। ਇਸ ਪ੍ਰਕਿਰਿਆ ਨੂੰ ਹੋਲਾ ਮਹੱਲਾ ਤੋ ਪਹਿਲਾ ਮੁਕੰਮਲ ਕੀਤਾ ਜਾਵੇਗਾ। ਰੂਟ ਡਾਈਵਰਜਨ ਕਰਕੇ ਸੁਚਾਰੂ ਟਰੈਫਿਕ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਚ ਟਾਵਰ ਲਗਾ ਕੇ ਸਮੁੱਚੇ ਮੇਲਾ ਖੇਤਰ ਤੇ ਨਜ਼ਰ ਰੱਖੀ ਜਾਵੇਗੀ, ਵਾਧੂ ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿਚ ਤੈਨਾਤ ਰਹਿਣਗੇ। ਮੇਲਾ ਖੇਤਰ ਵਿੱਚ ਦਾਖਲੇ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਪ੍ਰਬੰਧ ਕੀਤੇ ਜਾਣਗੇ, ਸੀ.ਸੀ.ਟੀ.ਵੀ ਲਗਾ ਕੇ ਸਮੁੱਚਾ ਮੇਲਾ ਖੇਤਰ ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਲਈ ਤਿਆਰੀਆਂ ਅਰੰਭ ਕੀਤੀਆ ਗਈਆਂ ਹਨ।