ਫਾਜਿਲਕਾ ਪੁਲਿਸ ਵੱਲੋਂ ਫਿਰੌਤੀ ਮੰਗਣ ਗਰੋਹ ਦਾ ਪਰਦਾਫਾਸ਼/ ਚਾਰ ਨਾਬਾਲਿਗਾਂ ਨੂੰ ਕੀਤਾ ਗ੍ਰਿਫਤਾਰ/ ਮੋਬਾਈਲ ਆਪਰੇਟਰ ਤੋਂ ਮੰਗੀ ਸੀ 15 ਲੱਖ ਫਿਰੌਤੀ

0
1

 

ਫਾਜਿਲਕਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਨਾਬਾਲਿਗ ਬੱਚਿਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਲੋਕਾਂ ਨੂੰ ਫਿਰੌਤੀ ਲਈ ਫੋਨ ਕਰਨ ਦੇ ਮਾਮਲਿਆਂ ਵਿਚ ਸ਼ਾਮਲ ਸਨ। ਚਾਰੇ ਨਾਬਾਲਿਗ ਹਨ ਅਤੇ ਸਕੂਲ ਵਿਚ ਪੜ੍ਹਦੇ ਹਨ। ਇਨ੍ਹਾਂ ਨੇ ਮੋਬਾਈਲ ਫੋਨ ਆਪਰੇਟਰ ਨੂੰ 15 ਲੱਖ ਦੀ ਫਿਰੌਤੀ ਮੰਗੀ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਵੀ ਬਰਾਮਦ ਕੀਤੇ ਗਏ। ਪੁਲਿਸ ਦੇ ਦੱਸਣ ਮੁਤਾਬਕ ਮੁਲਜ਼ਮਾਂ ਵਿੱਚੋਂ ਤਿੰਨ ਇੱਕੋ ਸਕੂਲ ਦੇ ਵਿਦਿਆਰਥੀ ਹਨ, ਜਦੋਂ ਕਿ ਇੱਕ ਦੂਜੇ ਸਕੂਲ ਦਾ ਵਿਦਿਆਰਥੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ, ਬਹਾਵਲਵਾਲਾ ਥਾਣੇ ਅਧੀਨ ਪੈਂਦੇ ਪਿੰਡ ਅਮਰਪੁਰਾ ਦੇ ਵਸਨੀਕ ਰਾਜੇਂਦਰ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਉਸਨੇ ਦੱਸਿਆ ਕਿ ਉਹ ਅਬੋਹਰ ਵਿੱਚ ਇੱਕ ਮੋਬਾਈਲ ਫ਼ੋਨ ਦੀ ਦੁਕਾਨ ਦਾ ਮਾਲਕ ਹੈ। ਉਸਨੂੰ ਇੱਕ ਕਾਲ ਆਈ, ਅਤੇ ਕਾਲ ਕਰਨ ਵਾਲੇ ਨੇ ਪੁੱਛਿਆ, “ਕੀ ਇਹ ਰਾਜੇਂਦਰ ਹੈ?” ਉਸਨੇ ਜਵਾਬ ਦਿੱਤਾ, “ਹਾਂ, ਮੈਂ ਰਾਜੇਂਦਰ ਹਾਂ,” ਅਤੇ ਫਿਰ ਸੰਪਰਕ ਕੱਟ ਦਿੱਤਾ।
ਇਸ ਤੋਂ ਬਾਅਦ ਉਸਨੂੰ ਇੱਕ ਹੋਰ ਕਾਲ ਆਈ, ਜਿਸ ਵਿੱਚ 15 ਲੱਖ ਰੁਪਏ  ਫਿਰੌਤੀ ਮੰਗੀ ਗਈ, ਧਮਕੀ ਦਿੱਤੀ ਗਈ ਕਿ ਜੇਕਰ ਉਸਨੇ ਪੈਸੇ ਨਾ ਦਿੱਤੇ ਤਾਂ ਉਸਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ। ਪੀੜਤ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਫਿਰੌਤੀ ਮੰਗ ਰਹੇ ਚਾਰ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here