ਅੰਮ੍ਰਿਤਸਰ ’ਚ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਦਾ ਵਿਰੋਧ/ ਆਪ ਵਿਧਾਇਕਾਂ ਨੇ ਕੀਤਾ ਪ੍ਰਦਰਸ਼ਨ/ ਸਿਰ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਗਟਾਇਆ ਰੋਸ

0
3

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅੰਮ੍ਰਿਤਸਰ ਫੇਰੀ ਦਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੁੱਖ ਮੰਤਰੀ ਦੇ ਕਾਫਲੇ ਸਾਹਮਣੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਪ੍ਰਗਟਾਇਆ। ਹਰਿਆਣਾ ਦੇ ਮੁੱਖ ਮੰਤਰੀ ਅੰਮ੍ਰਿਤਸਰ ਵਿਖੇ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਸਨ।  ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਜੀਵਨ ਜੋਤ ਕੌਰ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਨਾਇਬ ਸਿੰਘ ਸੈਣੀ ਕਿਸ ਮੂੰਹ ਨਾਲ ਪੰਜਾਬ ਆ ਰਹੇ ਹਨ, ਜਦੋਂ ਕੇਂਦਰ ਸਰਕਾਰ ਨੇ ਪੰਜਾਬ ਦਾ ਆਰ.ਡੀ.ਐਫ. ਫੰਡ ਰੋਕ ਕੇ ਰੱਖਿਆ ਹੋਇਆ ਹੈ।
ਆਪ ਆਗੂਆਂ ਨੇ ਦੋਸ਼ ਲਗਾਇਆ ਕਿ ਆਰ.ਡੀ.ਐਫ. ਫੰਡ ਰੋਕਣ ਦਾ ਮਕਸਦ ਪੰਜਾਬ ਦੇ ਪਿੰਡਾਂ ਦੇ ਵਿਕਾਸ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਇਹ ਨੀਤੀ ਪੰਜਾਬ ਵਿਰੋਧੀ ਹੈ ਅਤੇ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ। ਆਪ ਨੇਤਾ ਨੇ ਸਾਫ਼ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਹੱਕਾਂ ਦੀ ਰੱਖਿਆ ਨਹੀਂ ਹੁੰਦੀ, ਤਦ ਤੱਕ ਕੇਂਦਰ ਸਰਕਾਰ ਅਤੇ ਭਾਜਪਾ ਦੇ ਆਗੂਆਂ ਵਿਰੁੱਧ ਵਿਰੋਧ ਜਾਰੀ ਰਹੇਗਾ।

LEAVE A REPLY

Please enter your comment!
Please enter your name here