ਪੰਜਾਬ ਹੋਲਾ ਮੁਹੱਲੇ ਦੌਰਾਨ ਪ੍ਰਦੂਸ਼ਣ ਰੋਕਣ ਲਈ ਪ੍ਰਸ਼ਾਸਨ ਦੀ ਪਹਿਲ/ ਲੰਗਰ ਕਮੇਟੀਆਂ ਨੂੰ ਮੁਫਤ ਦਿੱਤੇ ਜਾਣਗੇ ਜੈਵਿਕ ਖਪਣਯੋਗ ਬਰਤਨ By admin - February 23, 2026 0 2 Facebook Twitter Pinterest WhatsApp ਹੋਲੇ ਮੁਹੱਲੇ ਮੌਕੇ ਹੋਣ ਵਾਲੇ ਪ੍ਰਦਰਸ਼ਨ ਨੂੰ ਰੋਕਣ ਲਈ ਪ੍ਰਸ਼ਾਸਨ ਪੱਬਾਭਾਰ ਹੈ। ਇਸੇ ਨੂੰ ਲੈ ਕੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਅੱਜ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਲੰਗਰ ਕਮੇਟੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਤੋਂ ਹੋਲੇ ਮੁਹੱਲਾ ਸਮਾਗਮ ਦੌਰਾਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਵਿਚ ਸਹਿਯੋਗ ਦੀ ਅਪੀਲ ਕੀਤੀ। ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਲੰਗਰ ਕਮੇਟੀਆਂ ਨੂੰ ਗਰੀਨ ਹੋਲਾ ਮੁਹੱਲਾ ਮਨਾਉਣ ਲਈ ਲੋੜੀਦੀ ਮਾਤਰਾਂ ਵਿੱਚ ਜੈਵਿਕ ਖਪਣਯੋਗ ਬਰਤਨ ਮੁਫਤ ਵਿਚ ਉਪਲੱਬਧ ਕਰਵਾਏ ਜਾਣ ਦਾ ਭਰੋਸਾ ਦਿੱਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੰਗਤ ਨੂੰ ਪ੍ਰਦੂਸ਼ਣ ਰੋਕਣ ਲਈ ਸਿਗਲ ਯੂਜ ਪਲਾਸਟਿਕ ਨਾ ਵਰਤਣ ਦੀ ਅਪੀਲ ਕੀਤੀ ਹੈ। ਇਸੇ ਤਹਿਤ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਲੰਗਰ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਮੇਲਾ ਅਫਸਰ ਕਮ ਐਸ.ਡੀ.ਐਮ ਸੁਖਪਾਲ ਸਿੰਘ ਪੀ.ਸੀ.ਐਸ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਤੋ ਪਹਿਲਾ 20 ਫਰਵਰੀ ਨੂੰ ਪੀਪੀਸੀਬੀ ਦੇ ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸੈਕਟਰੀ ਲਵਨੀਤ ਦੂਬੇ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ ਅਤੇ ਹੋਰ ਅਧਿਕਾਰੀਆਂ ਨਾਲ ਵਿਸੇਸ਼ ਮੀਟਿੰਗ ਕਰਕੇ ਪ੍ਰਦੂਸ਼ਣ ਮੁਕਤ ਹੋਲਾ ਮਹੱਲਾ ਮਨਾਉਣ ਬਾਰੇ ਕਿਹਾ ਗਿਆ ਹੈ। ਪ੍ਰਸਾਸ਼ਨ ਵੱਲੋਂ ਇਸ ਵਾਰ ਹੋਲਾ ਮਹੱਲਾ ਦੌਰਾਨ ਸੈਲੰਸਰ ਹਟਾ ਕੇ ਮੋਟਰਸਾਈਕਲ, ਟਰੈਕਟਰ ਤੇ ਹੋਰ ਵਾਹਨ ਚਲਾਉਣ, ਹੁੱਲੜਬਾਜੀ ਅਤੇ ਰੰਗ ਗੁਲਾਲ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਪ੍ਰਸਾਸ਼ਨ ਵੱਲੋਂ ਇਸ ਵਾਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੇ ਮੁਕੰਮਲ ਪਾਬੰਦੀ ਲਗਾਉਣ ਅਤੇ ਵਾਤਾਵਰਣ ਸਾਫ ਸੁਥਰਾ ਰੱਖਣ ਲਈ ਹਰ ਵਰਗ ਦਾ ਸਹਿਯੋਗ ਮੰਗਿਆ ਹੈ। ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪੀਲ ਕੀਤੀ ਕਿ ਪਾਣੀ, ਹਵਾ, ਧਰਤੀ ਨੂੰ ਬਚਾਉਣ ਲਈ ਪ੍ਰਦੂਸ਼ਣ ਦਾ ਖਾਤਮਾ ਬਹੁਤ ਜਰੂਰੀ ਹੈ ਅਤੇ ਮੇਲਾ ਖੇਤਰ ਨੂੰ ਸਾਫ ਸੁਥਰਾ ਰੱਖਿਆ ਜਾਵੇ। ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਦਾ ਵਿਸੇਸ਼ ਸਨਮਾਨ ਕੀਤਾ ਗਿਆ।