ਅਕਾਲੀ ਆਗੂ ਦਲਜੀਤ ਚੀਮਾ ਨੇ ਘੇਰੀ ਸਰਕਾਰ/ ਪੁਲਿਸ ਮੁਲਾਜ਼ਮਾਂ ਦੇ ਕਤਲਾਂ ਦੀ ਮੰਗੀ ਜਾਂਚ/ਵਿਗੜ ਰਹੇ ਹਾਲਾਤਾਂ ’ਤੇ ਚੁੱਕੇ ਸਵਾਲ

0
1

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾਕਟਰ ਦਲਜੀਤ ਸਿੰਘ ਨੇ ਗੁਰਦਾਸਪੁਰ ਘਟਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਉਤੇ ਚਿੰਤਾ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ਼ਾਰੇ ਉਤੇ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾਣਦੇ ਹਨ ਪਰ ਕਾਨੂੰਨ ਤੋੜਣ ਵਾਲਿਆਂ ਤੇ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸਰਕਾਰ ਅਮਨ ਕਾਨੂੰਨ ਬਹਾਲੀ ਵਿਚ ਨਾਕਾਮ ਸਾਬਤ ਹੋਈ ਹੈ, ਜਿਸ ਦੀ ਜ਼ਿੰਮੇਵਾਰੀ ਲੈਂਦਿਆਂ ਸਰਕਾਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਵਿਚ ਹਰ ਵਰਗ ਦੁਖੀ ਹੈ। ਸਰਕਾਰ ਅਧਿਆਪਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਵਿੱਚ ਫੇਲ ਸਾਬਤ ਹੋਈ ਹੈ। ਟੈਟ ਪਾਸ ਕਰਨ ਦੇ ਮਾਮਲੇ ਵਿੱਚ ਸਰਕਾਰ ਅਧਿਆਪਕਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਅਤੇ ਸਰਕਾਰ ਦਾ ਰਵੱਈਆ ਅਤੀ ਨਿੰਦਣਯੋਗ ਹੈ।
ਗਿਆਨੀ ਰਘਬੀਰ ਸਿੰਘ ਦਾਅਵਿਆਂ ਬਾਰੇ ਡਾਕਟਰ ਚੀਮਾਂ  ਨੇ ਕਿਹਾ ਸਤਿਕਾਰਯੋਗ ਅਹੁਦਿਆਂ ਤੇ ਬੈਠ ਚੁੱਕੇ ਲੋਕਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਤੇ ਸਤਿਕਾਰਤ ਅਹੁਦਿਆਂ ਦਾ ਸਤਿਕਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਪਿੱਛੇ ਰਾਜਨੀਤੀ ਹੈ, ਜਿਸ ਨੂੰ ਲੋਕ ਚੰਗੀ ਤਰ੍ਵਾਂ ਸਮਝਦੇ ਹਨ ਪ੍ਰੰਤੂ ਸਤਿਕਾਰਤ ਅਹੁਦਿਆਂ ਤੇ ਬਿਰਾਜਮਾਨ ਰਹੇ ਲੋਕਾਂ ਦੇ ਖਿਲਾਫ ਸਤਿਕਾਰ ਵਜੋਂ ਨਹੀਂ ਬੋਲਦੇ।

LEAVE A REPLY

Please enter your comment!
Please enter your name here