ਜਲੰਧਰ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਕੈਂਡਲ ਮਾਰਚ/ ਲੱਕੀ ਓਵਰਾਏ ਦੇ ਕਤਲ ਮਾਮਲੇ ਦਾ ਮੰਗਿਆ ਇਨਸਾਫ/ ਪਰਿਵਾਰ ਤੋਂ ਇਲਾਵਾ ਸ਼ਹਿਰ ਵਾਸੀ ਰਹੇ ਮੌਜੂਦ

0
1

ਆਪ ਆਗੂ ਲੱਕੀ ਓਬਰਾਏ ਦੇ ਕਤਲ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਗੁੱਸਾ ਵਧਦਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਪਰਿਵਾਰ ਦੇ ਹੱਕ ਵਿਚ ਨਿਤਰੇ ਲੋਕਾਂ ਨੇ ਕੈਂਡਲ ਮਾਰਚ ਕੱਢ ਕੇ ਪ੍ਰਸ਼ਾਸਨ ਤੋਂ ਕਤਲ ਦੇ ਦੋਸ਼ੀਆਂ ਨੂੰ ਛੇਤੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਮਾਰਚ ਵਿਚ ਸ਼ਾਮਲ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਾਏ। ਲੋਕਾਂ ਦੇ ਇਲਜਾਮ ਕਿ ਪੁਲਿਸ ਪ੍ਰਸ਼ਾਸਨ ਗੁਨਾਹਗਾਰਾਂ ਦੀ ਪੁਸ਼ਤ-ਪਨਾਹੀ ਕਰਦਾ ਜਾਪ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ।
ਇਸੇ ਦੌਰਾਨ ਲੋਕਾਂ ਨੇ ‘‘ਵੀ ਵਾਂਟ ਜਸਟਿਸ ਫ੍ਰਾਮ ਸਰਕਾਰ’’ ਅਤੇ ‘‘ਸਾਨੂੰ ਸਰਕਾਰ ਤੋਂ ਇਨਸਾਫ਼ ਚਾਹੀਦਾ ਹੈ’’ ਦੇ ਨਆਰੇ ਵੀ ਲਾਏ। ਪਰਿਵਾਰ ਦਾ ਇਲਜਾਮ ਸੀ ਕਿ ਇਸ ਕਤਲ ਪਿੱਛੇ ਨਾ ਸਿਰਫ਼ ਅਪਰਾਧਿਕ ਸਾਜ਼ਿਸ਼ ਹੈ, ਸਗੋਂ ਇਕ ਪ੍ਰਭਾਵਸ਼ਾਲੀ ਸਿਆਸੀ ਆਗੂ ਦਾ ਵੀ ਹੱਥ ਹੈ, ਜਿਸ ਦਾ ਅਸਰ ਜਾਂਚ ਉਤੇ ਪੈ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਦਾ ਇਲਜਾਮ ਸੀ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਲੜਖੜਾ ਚੁੱਕੀ ਹੈ। ਅਪਰਾਧੀ ਬੇਖੌਫ਼ ਘੁੰਮ ਰਹੇ ਹਨ ਅਤੇ ਆਮ ਨਾਗਰਿਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਧਰ ਪੁਲਿਸ ਨੇ ਖੁਦ ਦੇ ਲੱਗੇ ਦੋਸ਼ ਨਕਾਰੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਵਾਰਦਾਤ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਕਿਸੇ ਵੀ ਕੀਮਤ ਉਤੇ ਬਖਸ਼ੇ ਨਹੀਂ ਜਾਣਗੇ।

LEAVE A REPLY

Please enter your comment!
Please enter your name here