ਕੇਂਦਰ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ/ ਰਾਸ਼ਟਰਪਤੀ ਰਾਹੀਂ ਕੇਂਦਰ ਵੱਲ ਭੇਜੀ ਚਿੱਠੀ/ ਅਮਰੀਕਾ ਨਾਲ ਸਮਝੌਤੇ ਸਮੇਤ ਕਈ ਫੈਸਲਿਆਂ ਦਾ ਵਿਰੋਧ

0
2

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ, ਜਿਸ ਦੇ ਚਲਦਿਆਂ 90 ਦੇ ਕਰੀਬ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਪੰਜਾਬ ਭਰ ਅੰਦਰ ਪ੍ਰਦਰਸ਼ਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਲੋਕ ਮਾਰੂ ਫੈਸਲਾ ਲੈਣਾ ਬੰਦ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਐਸਕੇਐਮ ਦੀ ਰਾਸ਼ਟਰਪਤੀ  ਰਾਹੀਂ ਕੇਂਦਰ ਵੱਲ ਲਿਖੀ ਚਿੱਠੀ ਬਾਰੇ ਉਨ੍ਹਾਂ ਕਿਹਾ ਕਿ ਉਹ ਕੇਂਦਰ ਵੱਲ ਲਿਖੀ ਚਿੱਠੀ ਨਾਲ ਸਹਿਮਤ ਹਨ ਅਤੇ ਸਰਕਾਰਾ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਆਵਾਜ ਬੁਲੰਦ ਕਰਨਾ ਸਾਡਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬਿਜਲੀ ਬਿੱਲ ਰਾਹੀਂ ਜਿੱਥੇ ਆਮ ਜਨਤਾ ਤੋਂ ਬਿਜਲੀ ਦੀ ਸਹੂਲਤ ਖੋਹਣ ਦਾ ਰਾਹ ਪੱਧਰਾ ਕਰ ਦਿੱਤਾ ਹੈ ਉੱਥੇ ਹੀ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਕਿਸਾਨਾ ਦੇ ਪਿੱਠ ਵਿਚ ਛੁਰਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਨੂੰ ਸਮਝੌਤੇ ਤੋਂ ਬਾਹਰ ਰੱਖਣ ਦੀ ਗੱਲ ਕਹੀ ਸੀ ਪਰ ਹੁਣ ਅਮਰੀਕਾ ਦੇ ਮੰਤਰੀਆਂ ਨੇ ਉੱਥੋਂ ਦੇ ਕਿਸਾਨਾਂ ਨੂੰ ਭਾਰਤ ਨਾਲ ਸਮਝੋਤੇ ਤੋਂ ਲਾਭ ਪਹੁੰਚਣ ਦੀ ਗੱਲ ਕਹੀ ਹੈ, ਜਿਸ ਤੋਂ ਸਾਫ ਹੈ  ਕਿ ਭਾਰਤ ਸਰਕਾਰ ਨੇ ਖੇਤੀ ਸੈਕਟਰ ਨੂੰ ਵੀ ਸਮਝੌਤੇ ਵਿਚ ਸ਼ਾਮਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਮ ਜਨਤਾ ਦੇ ਹੱਕਾਂ ਨੂੰ ਲਗਾਤਾਰ ਖੋਰਾ ਲਗਾ ਰਹੀ ਹੈ, ਜਿਸ ਖਿਲਾਫ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਜੇਕਰ ਸਰਕਾਰ ਨੇ ਗੱਲ ਨਾ ਮੰਨੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਰੂਪ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here