ਪੰਜਾਬ ਸਰਕਾਰਾਂ ’ਤੇ ਵਰ੍ਹੇ ਸਾਂਸਦ ਸੁਖਜਿੰਦਰ ਰੰਧਾਵਾ/ ਪੁਲਿਸ ਮੁਲਾਜ਼ਮਾਂ ਦੇ ਕਤਲਾਂ ਨੂੰ ਲੈ ਕੇ ਪੁੱਛੇ ਸਵਾਲ/ ਬੀਐਸਐਫ ਦੀ ਭੂਮਿਕਾ ਦੀ ਮੰਗੀ ਜਾਂਚ By admin - February 23, 2026 0 2 Facebook Twitter Pinterest WhatsApp ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ। ਕਾਂਗਰਸੀ ਸਾਂਸਦ ਸੁਖਜਿੰਦਰ ਰੰਧਾਵਾਂ ਨੇ ਇਨ੍ਹਾਂ ਕਤਲਾਂ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਦੋਵਾਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਰੰਧਾਵਾ ਨੇ ਕਿਹਾ ਕਿ ਦੋਵੇਂ ਸਰਕਾਰਾਂ ਪੰਜਾਬ ਨੂੰ ਬਰਬਾਦ ਕਰਨ ਲਈ ਮਿਲੀਭੁਗਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਘਟਨਾ ਵਿਚ ਬੀਐਸਐਫ ਦੀ ਭੂਮਿਕਾ ਦੀ ਜਾਂਚ ਲਈ ਗ੍ਰਹਿ ਮੰਤਰੀ ਵੱਲ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਘਟਨਾ ਸਟੇਸ਼ਨ ਹਾਊਸ ਅਫਸਰ ਅਤੇ ਐਸਐਸਪੀ ਨੂੰ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਮੈਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਡੀਜੀਪੀ ਨੂੰ ਤੁਰੰਤ ਹਟਾਉਣ ਦੀ ਵੀ ਮੰਗ ਕਰਾਂਗਾ। ਰੰਧਾਵਾ ਨੇ ਇੱਕ ਸਰਕਾਰੀ ਸਮਾਗਮ ਵਿੱਚ ਪੰਜਾਬ ਡੀਜੀਪੀ ਦੇ ਭਾਸ਼ਣ ਦੇ ਜ਼ਿਕਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਪਿੰਡ ਵਿੱਚ ਪਿੰਡ ਰੱਖਿਆ ਕਮੇਟੀ ਵਿਰੁੱਧ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।