ਪੰਜਾਬ ਪ੍ਰਧਾਨ ਮੰਤਰੀ ਦੀ ਸ਼ਬਦਾਵਲੀ ਨੂੰ ਲੈ ਕੇ ਬੋਲੇ ਰਾਜਾ ਵੜਿੰਗ/ ਰੈਲੀ ਦੌਰਾਨ ਵਰਤੀ ਭਾਸ਼ਾ ’ਤੇ ਚੁੱਕੇ ਸਵਾਲ/ ਅਹੁਦੇ ਦੀ ਮਰਿਆਦਾ ਭੁੱਲਣ ਦੇ ਲਾਏ ਇਲਜ਼ਾਮ By admin - February 23, 2026 0 3 Facebook Twitter Pinterest WhatsApp ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਬਦਾਵਲੀ ਨੂੰ ਲੈ ਕੇ ਸਖਤ ਇਤਰਾਜ ਜਿਤਾਇਆ ਹੈ। ਚੰਡੀਗੜ੍ਹ ਵਿਖੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਜਿਸ ਤਰ੍ਹਾਂ ਦੀ ਸ਼ਬਦਾਵਲੀ ਵਰਤੀ ਹੈ, ਉਸ ਨੇ ਸਭ ਨੂੰ ਸ਼ਰਮਸਾਰ ਕੀਤਾ ਹੈ। ਪਿਛਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਹਵਾਲਾ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਨਿਮਰਤਾ ਨੂੰ ਲੋਕ ਅੱਜ ਵੀ ਯਾਦ ਕਰਦੇ ਨੇ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੂੰ-ਧੜਾਕ ਵਾਲੀ ਸ਼ਬਦਾਵਲੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਮੇਰਠ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਪਾਰਟੀ ਬਾਰੇ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਖੁਦ ਸੰਸਦ ਮੈਂਬਰ ਹਾਂ ਅਤੇ ਮੈਂ ਖੁਦ ਦੇਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਸ਼ਾ ਢੁਕਵੀਂ ਨਹੀਂ ਹੈ। ਉਹ ਕਈ ਵਾਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ ਅਤੇ ਕਈ ਵਾਰ ਔਰਤਾਂ ਦੇ ਮੰਗਲਸੂਤਰਾਂ ਬਾਰੇ ਟਿੱਪਣੀਆਂ ਕਰਦੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਕਈ ਅਜਿਹੇ ਆਗੂ ਵੀ ਰੱਖੇ ਹੋਏ ਨੇ ਜੋ ਭੜਕਾਊ ਭਾਸ਼ਾ ਦੀ ਵਰਤੋਂ ਕਰਦੇ ਰਹਿੰਦੇ ਹਨ। ਪੰਜਾਬ ਦੇ ਬਜਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ, “ਇਸ ਬਜਟ ਵਿੱਚ ਪੰਜਾਬ ਸਰਕਾਰ ਕੋਲ ਪੇਸ਼ ਕਰਨ ਲਈ ਕੁਝ ਨਹੀਂ ਹੈ; ਪੰਜਾਬ ਪੂਰੀ ਤਰ੍ਹਾਂ ਕਰਜ਼ਾਈ ਹੈ। ਕੇਜਰੀਵਾਲ ਨੇ ਮਾਈਨਿੰਗ ਤੋਂ 20,000 ਕਰੋੜ ਰੁਪਏ ਇਕੱਠੇ ਕਰਨ ਦਾ ਵਾਅਦਾ ਕੀਤਾ ਸੀ, ਪਰ ਦੇਖੋ ਕੀ ਇਕੱਠਾ ਕੀਤਾ ਗਿਆ ਹੈ। ਪੰਜਾਬ ਵਿੱਚ ਹਰ ਜਗ੍ਹਾ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਮੇਰੇ ਆਪਣੇ ਹਲਕੇ, ਸਨੇਵਾਲ ਵਿੱਚ, ਦਿਨ-ਦਿਹਾੜੇ ਵੀ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਮਾਈਨਿੰਗ ਥਾਵਾਂ ‘ਤੇ ਜਾਣ ਵਾਲੇ ਕਿਸੇ ਵੀ ਵਿਅਕਤੀ ‘ਤੇ ਲੋਕਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਉੱਥੇ ਜਾਣ ਤੋਂ ਰੋਕਣ ਲਈ ਆਈਪੀਸੀ ਦੀ ਧਾਰਾ 307 ਤਹਿਤ ਦੋਸ਼ ਲਗਾਇਆ ਜਾਂਦਾ ਹੈ।” ਮਾਨ ਸਰਕਾਰ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਬੀਤ ਗਏ ਹਨ ਅਤੇ ਕੁਝ ਵੀ ਨਹੀਂ ਦਿੱਤਾ ਗਿਆ ਹੈ। ਪੰਜਾਬ ਦੀਆਂ ਔਰਤਾਂ ਨੂੰ 4 ਸਾਲਾ ਦੇ ਤੁਰੰਤ 48,000 ਜਾਰੀ ਕਰਨੇ ਚਾਹੀਦੇ ਹਨ।