ਪੰਜਾਬ ਅਜਨਾਲਾ ਪੁਲਿਸ ਵੱਲੋਂ ਸ਼ਹਿਰ ਅੰਦਰ ਸਪੈਸ਼ਲ ਨਾਕੇਬੰਦੀ/ ਪੁਲਿਸ ਕਰਮਚਾਰੀਆਂ ਦੇ ਕਤਲ ਤੋਂ ਬਾਅਦ ਵਧਾਈ ਚੌਕਸੀ By admin - February 23, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਆਦੀਆ ਵਿਖੇ ਦੋ ਪੁਲਿਸ ਮੁਲਾਜਮਾਂ ਨੂੰ ਗੋਲੀਆਂ ਮਾਰਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਭਰ ਅੰਦਰ ਚੌਕਸੀ ਵਧਾ ਦਿੱਤੀ ਹੈ। ਇਸੇ ਨੂੰ ਲੈ ਕੇ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੀ ਪੁਲਿਸ ਨੇ ਅਜਨਾਲਾ ਅਤੇ ਨੇੜਲੇ ਇਲਾਕਿਆਂ ਅੰਦਰ ਨਾਕੇਬੰਦੀ ਕਰ ਕੇ ਵਾਹਨਾਂ ਤੇ ਰਾਹਗੀਰਾਂ ਦੀ ਜਾਂਚ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਗੁਰਦਾਸਪੁਰ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਨੂੰ ਕਾਨੂੰਨ ਤੋੜਣ ਦੀ ਇਜ਼ਾਜਤ ਨਹੀਂ ਹੋਵੇਗੀ।