ਪੰਜਾਬ ਹਰਪਾਲ ਚੀਮਾ ਨੇ ਨਸ਼ਿਆਂ ਨੂੰ ਲੈ ਕੇ ਘੇਰੇ ਵਿਰੋਧੀ/ ਅਕਾਲੀ ਦਲ ਦੇ ਭਾਜਪਾ ਵੱਲ ਸਾਧੇ ਨਿਸ਼ਾਨੇ/ ਪੰਜਾਬ ਅੰਦਰ ਚਿੱਟਾ ਲਿਆਉਣ ਦਾ ਲਾਏ ਇਲਜ਼ਾਮ By admin - February 24, 2026 0 2 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਅੰਦਰ ਚਿੱਟੇ ਦੀ ਆਮਦ ਲਈ ਅਕਾਲੀ ਦਲ ਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਚਿੱਟਾ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਦੀ ਦੇਣ ਹੈ ਅਤੇ ਇਨ੍ਹਾਂ ਨੂੰ ਲੋਕ ਚਿੱਟੇ ਵਾਲੇ ਕਹਿ ਕੇ ਬੁਲਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚਿੱਟਾ ਖਤਮ ਕਰਨ ਲਈ ਕਾਂਗਰਸ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬੀਆਂ ਦੀਆਂ ਵੋਟਾਂ ਲਈਆਂ ਪਰ ਨਸ਼ਾ ਖਤਮ ਨਹੀਂ ਕੀਤਾ। ਅਖੀਰ ਲੋਕਾਂ ਨੇ ਆਮ ਆਦਮੀ ਪਾਰਟੀ ਉਤੇ ਭਰੋਸਾ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਆਪ ਆਦਮੀ ਪਾਰਟੀ ਦੀ ਸਰਕਾਰ ਬਣਾਈ ਜੋ ਪਹਿਲੇ ਦਿਨ ਤੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਹਿਲੇ ਦਿਨ ਤੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਸਰਕਾਰ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਮੋਗਾ ’ਚ ਨਸ਼ਿਆਂ ਖਿਲਾਫ਼ ਲੜਨ ਲਈ ਸਹੁੰ ਚੁਕਾਈ ਗਈ। ਇਹ ਸਹੁੰ ਚੁੱਕ ਸਮਾਗਮ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਹੀ ਸਿੱਟਾ ਹੈ ਕਿ ਅੱਜ ਪੰਜਾਬ ਭਰ ਅੰਦਰ ਲੋਕ ਨਸ਼ਿਆਂ ਖਿਲਾਫ ਉੱਠ ਖੜਾ ਹੋਏ ਹਨ ਅਤੇ ਲੋਕ ਆਪਮੁਹਾਰੇ ਨਸ਼ਿਆਂ ਖਿਲਾਫ ਆਵਾਜ ਬੁਲੰਦ ਕਰ ਰਹੇ ਨੇ। ਮੋਗਾ ਰੈਲੀ ਦੌਰਾਨ ਹੋਇਆ ਵੱਡਾ ਇਕੱਠ ਇਸ ਦਾ ਪ੍ਰਤੱਖ ਸਬੂਤ ਹੈ। ਹਰਿਆਣਾ ਦੇ ਮੁੱਖ ਮੰਤਰੀ ਦੇ ਪੰਜਾਬ ਦੇ ਨਸ਼ਿਆਂ ਬਾਰੇ ਕੀਤੇ ਜਾ ਰਹੇ ਦਾਅਵਿਆਂ ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਇਕ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਲਗਾਤਾਰ ਮੀਟਿੰਗਾਂ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਆਪਣੇ ਸੂਬੇ ਹਰਿਆਣਾ ਅੰਦਰ ਪੁਲਿਸ ਕਰਮਚਾਰੀ ਇਸ ਤੋਂ ਪੀੜਤ ਹਨ। ਉਨ੍ਹਾਂ ਨੇ ਇਕ ਵੀਡੀਓ ਵੀ ਜਾਰੀ ਕੀਤੀ, ਜਿਸ ਇਕ ਮੁਲਾਜਮ ਹਰਿਆਣਾ ਅੰਦਰ ਨਸ਼ਿਆਂ ਦੀ ਬਹੁਤਾਤ ਬਾਰੇ ਦਾਅਵਾ ਕਰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਇੱਕ ਕਰਮਚਾਰੀ ਸੁਨੀਲ ਸੰਧੂ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਪਰ ਉਸ ਨੂੰ ਹੱਲਾਸ਼ੇਰੀ ਦੇਣ ਦੀ ਥਾਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਚੀਮਾ ਨੇ ਕਿਹਾ ਕਿ ਉਸ ਨੇ ਝੂਠੇ ਕੇਸ ਵਿੱਚ ਫਸਾਉਣ ਦੇ ਡਰਾਵੇ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਸਿ਼ਆਂ ਦਾ ਅੱਡਾ ਬਣ ਚੁੱਕਿਆ ਹੈ ਅਤੇ ਹਰਿਆਣਾ ’ਚ ਨਸਿਆਂ ਖਿ਼ਲਾਫ਼ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਅੰਦਰ ਸਰਕਾਰ ਵੱਲੋਂ ਸਰਕਾਰੀ ਪੱਧਰ ਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ।