ਪੰਜਾਬ ਬਰਨਾਲਾ ਦਾਣਾ ਮੰਡੀ ਦਾ ਦੌਰਾ ਕਰਨ ਪਹੁੰਚੇ ਰਾਜਾ ਵੜਿੰਗ/ ਕਾਂਗਰਸ ਦੀ 28 ਤਰੀਕ ਦੀ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ By admin - February 24, 2026 0 1 Facebook Twitter Pinterest WhatsApp ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਰਨਾਲਾ ਦੀ ਦਾਣਾ ਮੰਡੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਮੀਡੀਆ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਤੋੜਣ ਦੀਆਂ ਕੋਸ਼ਿਸ਼ਾਂ ਖਿਲਾਫ ਕਾਂਗਰਸ ਦੀ ਇਹ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸ਼ਮੂਲੀਅਤ ਵਾਲੀ ਇਹ ਰੈਲੀ ਦੇਸ਼ ਭਰ ਦੇ ਲੋਕਾਂ ਦੀ ਆਵਾਜ ਨੂੰ ਕੇਂਦਰ ਸਰਕਾਰ ਦੇ ਕੰਨਾਂ ਤਕ ਪਹੁੰਚਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਮਨਰੇਗਾ ਉਤੇ ਹਮਲਾ ਕੀਤਾ ਅਤੇ ਹੁਣ ਅਮਰੀਕਾ ਨਾਲ ਡਰੇਡ ਡੀਲ ਕਰ ਕੇ ਪੰਜਾਬ ਦੀ ਕਿਸਾਨੀ ਉਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਹਮਲਿਆਂ ਨਾਲ ਮਜਦੂਰ ਅਤੇ ਕਿਸਾਨੀ ਦੋਵਾਂ ਦਾ ਨੁਕਸਾਨ ਹੋਵੇਗਾ ਅਤੇ ਜੇਕਰ ਇਹ ਦੋਵੇਂ ਵਰਗਾਂ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਉਸ ਦਾ ਸਿੱਧਾ ਅਸਰ ਪੰਜਾਬ ਉਤੇ ਪਵੇਗਾ, ਇਸ ਲਈ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀਆਂ ਅਜਿਹੀਆਂ ਲੋਕ ਮਾਰੂ ਨੀਤੀਆਂ ਖਿਲਾਫ ਲੋਕ ਲਹਿਰ ਖੜ੍ਹੀ ਕਰਨ ਦੇ ਯਤਨ ਕਰ ਰਹੀ ਹੈ ਅਤੇ ਬਰਨਾਲਾ ਰੈਲੀ ਇਸ ਵਿਚ ਮੀਲ ਪੱਥਰ ਸਾਬਾਤ ਹੋਵੇਗੀ। ਪੰਜਾਬ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨਾਲ ਹਰ ਮਹੀਨੇ 1000 ਰੁਪਏ ਖਾਤੇ ਵਿਚ ਪਾਉਣ ਦਾ ਵਾਅਦਾ ਕੀਤਾ ਸੀ ਜੋ ਚਾਰ ਸਾਲ ਬਾਅਦ ਵੀ ਪੂਰਾ ਨਹੀਂ ਹੋਇਆ, ਇਸ ਲਈ ਹੁਣ ਸਰਕਾਰ ਨੂੰ ਚਾਰ ਸਾਲਾ ਦਾ ਇਕੱਠਾ 48 ਹਜਾਰ ਰੁਪਏ ਹਰ ਔਰਤ ਦੇ ਖਾਤੇ ਵਿਚ ਪਾਉਣੇ ਚਾਹੀਦੇ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਤਾਜ਼ਾ ਫੈਸਲਿਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਉਹ ਸਾਰੀਆਂ ਮੁਹਿੰਮਾਂ ਫੇਲ ਹੋ ਚੁੱਕੀਆਂ ਹਨ ਅਤੇ ਹੁਣ ਸਮਾਂ ਲੰਘਣ ਤੋਂ ਬਾਅਦ ਅਜਿਹੇ ਫੈਸਲਾ ਲੈਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ।