ਪੰਜਾਬ ਮੋਗਾ ’ਚ ਭਿਆਨਕ ਸੜਕ ਹਾਦਸੇ ਦੌਰਾਨ 1 ਮੌਤ, ਦੋ ਜ਼ਖਮੀ/ ਪੁਲ ਦੀ ਕੰਧ ਨਾਲ ਟਕਰਾਈ ਕਾਰ By admin - February 25, 2026 0 1 Facebook Twitter Pinterest WhatsApp ਮੋਗਾ-ਲੁਧਿਆਣਾ ਹਾਈਵੇ ‘ਤੇ ਪਿੰਡ ਮਟਵਾਣੀ ਦੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਮੌਕੇ ਪਹੁੰਚੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕਬਾਲਵੀਰ ਸਿੰਘ, ਗੁਰਦੇਵ ਸਿੰਘ ਅਤੇ ਉਸ ਦੀ ਪਤਨੀ ਚਰਨਜੀਤ ਕੌਰ ਵਾਸੀ ਪਿੰਡ ਕੁੱਸਾ, ਜ਼ਿਲ੍ਹਾ ਮੋਗਾ ਆਪਣੀ ਡਿਜ਼ਾਇਰ ਕਾਰ ਵਿੱਚ ਲੁਧਿਆਣਾ ਵਲੋਂ ਆ ਰਹੇ ਸਨ ਕਿ ਪਿੰਡ ਮਟਵਾਣੀ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਪੁਲ ਦੀ ਕੰਧ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਚਰਨਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕਬਾਲਵੀਰ ਸਿੰਘ ਅਤੇ ਗੁਰਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਾ ਸੋਸਾਇਟੀ ਦੇ ਮੈਂਬਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਐਮਰਜੈਂਸੀ ਕਾਲ ਮਿਲਣ ‘ਤੇ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਕਾਰ ਦਾ ਸੰਤੁਲਨ ਵਿਗੜਨ ਕਾਰਨ ਪੁਲ ਦੀ ਕੰਧ ਨਾਲ ਟਕਰਾਈ। ਹਾਦਸੇ ਦੌਰਾਨ ਕਾਰ ਵਿੱਚ ਸਵਾਰ ਇੱਕ ਬਜ਼ੁਰਗ ਮਹਿਲਾ (ਲਗਭਗ 75-80 ਸਾਲ) ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਖਮੀਆਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।