ਆਨੰਦਪੁਰ ਸਾਹਿਬ ਕਾਨੂੰਨ ਤੋੜਣ ਵਾਲਿਆਂ ਦੀ ਖੈਰ ਨਹੀਂ/ ਸਰਕਾਰ ਲਗਾ ਰਹੀ ਸ਼ਹਿਰ ਅੰਦਰ NPR ਕੈਮਰੇ/ ਜ਼ੋਰਾਂ ’ਤੇ ਚੱਲ ਰਿਹਾ ਕੰਮ

0
1

ਸ੍ਰੀ ਆਨੰਦਪੁਰ ਸਾਹਿਬ ਅੰਦਰ ਕਾਨੂੰਨ ਤੋੜਣ ਵਾਲਿਆਂ ਦੀ ਹੁਣ ਖੈਰ ਨਹੀਂ। ਸਰਕਾਰ ਨੇ ਸ਼ਹਿਰ ਅੰਦਰ ਆਟੋਮੈਟਿਕ ਨੰਬਰ ਪਲੇਟ ਪਛਾਣ ਵਾਲੇ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਤਹਿਤ ਸ਼ਹਿਰ ਦੀਆਂ ਅਹਿਮ ਥਾਵਾਂ ਤੋਂ ਇਲਾਵਾ ਹਰ ਚੌਕ-ਚੁਰਾਹੇ ਵਿਚ ਅਜਿਹੇ ਕੈਮਰੇ ਫਿੱਟ ਕੀਤੇ ਜਾਣਗੇ। ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੇ ਦੱਸਣ ਮੁਤਾਬਕ ਇਸ ਪ੍ਰੋਜੈਕਟ ਲਈ ਲਗਭਗ 1 ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਲਗਭਗ 33 ਫੀਸਦੀ ਕੰਮ ਪੂਰਾ ਹੋ ਗਿਆ ਹੈ ਅਤੇ ਬਾਕੀ ਰਹਿੰਦਾ ਕੰਮ ਹੋਲੇ ਮੁਹੱਲੇ ਤਕ ਪੂਰਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ, ਸ਼ਹਿਰ ਵਿੱਚ ਆਧੁਨਿਕ NPR (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ ਲਗਾਏ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਕਚਹਿਰੀ ਰੋਡ, SDM ਦਫ਼ਤਰ, ਤਹਿਸੀਲ ਕੰਪਲੈਕਸ ਅਤੇ PWD ਦਫ਼ਤਰ ਦੇ ਆਲੇ-ਦੁਆਲੇ ਦਾ ਖੇਤਰ ਸ਼ਹਿਰ ਦਾ ਮੁੱਖ ਕੇਂਦਰ ਹੈ, ਜਿੱਥੇ ਕੈਮਰੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਆਉਣ ਵਾਲੇ ਲਗਭਗ 70 ਐਂਟਰੀ ਪੁਆਇੰਟਾਂ ‘ਤੇ ਕੈਮਰੇ ਲਗਾਏ ਜਾਣਗੇ। ਹੋਲਾ ਮੁਹੱਲਾ ਤੋਂ ਪਹਿਲਾਂ ਬਾਕੀ ਬਚੇ ਕੰਮ ਨੂੰ ਪੂਰਾ ਕਰਨ ਦਾ ਟੀਚਾ ਹੈ।

LEAVE A REPLY

Please enter your comment!
Please enter your name here