ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਨਸਮਤਕ ਹੋਏ ਕੈਨੇਡਾ ਦੇ ਐਮਪੀ ਉਪਲ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ/ ਸੂਚਨਾ ਕੇਂਦਰ ਵਿਖੇ ਭਾਈ ਗਰੇਵਾਲ ਨੇ ਕੀਤਾ ਸਨਮਾਨਤ By admin - February 25, 2026 0 1 Facebook Twitter Pinterest WhatsApp ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਤ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਟਿਮ ਸਿੰਘ ਉੱਪਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ ਸੁਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਪ੍ਰਧਾਨ ਕੇ.ਐਨ.ਆਰ. ਗਰੁੱਪ ਕੈਨੇਡਾ ਅਤੇ ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਨੇ ਆਪਣੀ ਮਿਹਤਨ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ। ਇਨ੍ਹਾਂ ਵਿੱਚੋਂ ਹੀ ਟਿਮ ਸਿੰਘ ਉੱਪਲ ਵੀ ਇਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮਣਾ ਖੱਟਿਆ ਹੈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਟਿਮ ਸਿੰਘ ਉੱਪਲ ਅਤੇ ਉਨ੍ਹਾਂ ਦੀ ਪਰਿਵਾਰ ਨੂੰ ਜੀ-ਆਇਆਂ ਆਖਿਆ।