ਪੰਜਾਬ ਗੁਰਦਾਸਪੁਰ ਪੁਲਿਸ ਦੇ ਐਨਕਾਊਂਟਰ ’ਤੇ ਉੱਠੇ ਸਵਾਲ/ ਪਰਿਵਾਰ ਤੇ ਪਿੰਡ ਵਾਸੀਆਂ ਨੇ ਪੁਲਿਸ ਕਹਾਣੀ ਨੂੰ ਦੱਸਿਆ ਝੂਠਾ/ ਕਿਹਾ, ਮੁੰਡੇ ਨਾਲ ਧੱਕਾ ਹੋਇਆ ਹੈ, ਘਰੋਂ ਲੈ ਗਈ ਸੀ ਪੁਲਿਸ By admin - February 25, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਸਰਹੱਦੀ ਇਲਾਕਾ ਦੋਰਾਂਗਲਾ ਦੇ ਪਿੰਡ ਆਦੀਆਂ ਵਿਖੇ ਪੁਲਿਸ ਚੌਂਕੀ ਤੇ ਹਮਲਾ ਕਰਕੇ ਦੋ ਪੁਲਿਸ ਮੁਲਾਜ਼ਮਾਂ ਨੂੰ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਸਵੇਰੇ ਪੁਲਿਸ ਵੱਲੋਂ ਇੱਕ ਨੌਜਵਾਨ ਰਣਜੀਤ ਸਿੰਘ ਦਾ ਐਨਕਾਊਂਟਰ ਕਰ ਦਿੱਤਾ ਗਿਆ ਜਿਸ ਦੌਰਾਨ ਉਸ ਦੀ ਮੌਤ ਹੋ ਗਈ ਉੱਥੇ ਹੀ ਪਿੰਡ ਆਦੀਆਂ ਦੇ ਲੋਕ ਅਤੇ ਰਣਜੀਤ ਸਿੰਘ ਦੇ ਪਰਿਵਾਰਿਕ ਮੈਂਬਰ ਮਿਰਤਕ ਦੀ ਮਾਤਾ ਸੁਖਵਿੰਦਰ ਕੌਰ ਅਤੇ ਤਾਇਆ ਹਰਵਿੰਦਰ ਸਿੰਘ ਸਮੇਤ ਇਕੱਠੇ ਹੋਏ ਜਿਨਾਂ ਨੇ ਇਹ ਦੋਸ਼ ਲਗਾਏ ਹਨ ਕਿ ਰਣਜੀਤ ਸਿੰਘ ਨੂੰ ਪੁਲਿਸ ਘਰੋਂ ਚੁੱਕ ਕੇ ਲੈ ਗਈ ਸੀ ਅਤੇ ਉਸਦਾ ਫੇਕ ਐਨਕਾਊਂਟਰ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਸਾਡੇ ਮੁੰਡੇ ਨੂੰ ਝੂਠਾ ਫਸਾਇਆ ਗਿਆ ਹੈ ਅਤੇ ਜਿਨਾਂ ਪੁਲਿਸ ਮੁਲਾਜ਼ਮਾਂ ਵੱਲੋਂ ਇਹ ਕੀਤਾ ਗਿਆ ਹੈ, ਉਹਨਾਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸਾਡੇ ਮੁੰਡੇ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਅੱਜ ਡੀਆਈਜੀ ਵੱਲੋਂ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ ਬੀਤੇ ਤਿੰਨ ਦਿਨ ਪਹਿਲਾਂ ਦੋ ਪੁਲਿਸ ਮੁਲਾਜ਼ਮਾਂ ਦਾ ਕਤਲ ਹੋਇਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਨੂੰ ਮਾਮਲੇ ਵਿੱਚ ਨਾਮਜਦ ਕੀਤਾ ਗਿਆ ਸੀ ਜਿਨਾਂ ਵਿੱਚੋਂ ਇੱਕ ਦਾ ਐਨਕਾਊਂਟਰ ਕਰ ਦਿੱਤਾ ਗਿਆ।