ਜਲਾਲਾਬਾਦ ’ਚ ਚੋਰਾਂ ਦਾ ਆਮ ਆਦਮੀ ਕਲੀਨਿਕ ’ਤੇ ਧਾਵਾਂ/ ਇਨਵਰਟਰ, 2 ਬੈਂਟਰੇ, ਪ੍ਰਿੰਟਰ ਤੇ ਹੋਰ ਸਾਮਾਨ ਲੈ ਕੇ ਫਰਾਰ

0
1

ਜਲਾਲਾਬਾਦ ਸ਼ਹਿਰ ਅੰਦਰ ਚੋਰਾਂ ਦੀਆਂ ਗਤੀਵਿਧੀਆਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਹਲਕੇ ਦੇ ਪਿੰਡ ਲਮੋਚੜ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਆਮ ਆਦਮੀ ਕਲੀਨਿਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਰਾਤ ਵੇਲੇ ਅੰਦਰ ਦਾਖਲ ਹੋਏ ਚੋਰ ਇਨਵਰਟਰ ਬੈਂਟਰੇ, ਪ੍ਰਿੰਟਰ ਅਤੇ ਹੋਰ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਏ। ਹਾਲਾਕਿ ਚੋਰਾਂ ਨੇ ਏਸੀ ਵੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੇ। ਚੋਰ ਇਸ ਤੋਂ ਪਹਿਲਾਂ ਵੀ ਇੱਥੇ ਚੋਰੀ ਕਰ ਚੁੱਕੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟਾਫ ਨੇ ਕਿਹਾ ਕਿ ਉਹ ਬੀਤੇ ਕੱਲ੍ਹ 2 ਵਜੇ ਛੁੱਟੀ ਹੋਣ ਤੋਂ ਬਾਅਦ ਆਪਣੇ ਘਰ ਚਲੇ ਗਏ ਸਨ ਅਤੇ ਅੱਜ ਜਦ ਸਵੇਰੇ ਉਹਨਾਂ ਨੇ ਅੱਠ ਵਜੇ ਜਾ ਕੇ ਦੇਖਿਆ ਤਾਂ ਕਲੀਨਿਕ ਦੇ ਬਾਹਰ ਅਤੇ ਅੰਦਰ ਵਾਲੇ ਤਾਲੇ ਟੁੱਟੇ ਹੋਏ ਸਨ ਅਤੇ ਕਲੀਨਿਕ ਦੇ ਵਿੱਚੋਂ ਇਨਵਰਟਰ ਬੈਟਰੀ ਅਤੇ ਪ੍ਰਿੰਟਰ ਗਾਇਬ ਸਨ।
ਸਟਾਫ ਦਾ ਕਹਿਣਾ ਹੈ ਕਿ 2023 ਦੇ ਵਿੱਚ ਇਸ ਕਲੀਨਿਕ ਦੀ ਸ਼ੁਰੂਆਤ ਹੋਈ ਸੀ ਅਤੇ ਉਦੋਂ ਵੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਪਰ ਉਦੋਂ ਚੋਰੀ ਹੋਇਆ ਸਾਮਾਨ ਬਰਾਮਦ ਹੋ ਗਿਆ ਸੀ। ਸਟਾਫ ਦਾ ਕਹਿਣਾ ਕਿ ਉਹਨਾਂ ਦੇ ਵੱਲੋਂ ਹੁਣ ਇਸ ਦੀ ਸ਼ਿਕਾਇਤ ਥਾਣਾ ਸਦਰ ਜਲਾਲਾਬਾਦ ਪੁਲਿਸ ਨੂੰ ਦਰਜ ਕਰਵਾਈ ਗਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਜਲਾਲਾਬਾਦ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਕਿ ਉਹਨਾਂ ਕੋਲ ਸ਼ਿਕਾਇਤ ਆਈ ਹੈ ਅਤੇ ਛੇਤੀ ਹੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here