ਪੰਜਾਬ ਮਾਛੀਵਾੜਾ ਪੁਲਿਸ ਦਾ ਨਸ਼ਾ ਤਸਕਰ ’ਤੇ ਐਕਸ਼ਨ/ 1 ਕਰੋੜ 27 ਲੱਖ ਦੀ ਜਾਇਦਾਦ ਕੀਤੀ ਅਟੈਚ/ ਨਸ਼ਿਆਂ ਦੀ ਕਮਾਈ ਨਾਲ ਬਣਾਈ ਸੀ ਜਾਇਦਾਦ By admin - February 26, 2026 0 1 Facebook Twitter Pinterest WhatsApp ਪੁਲਿਸ ਜਿਲ੍ਹਾ ਖੰਨਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਮਾਛੀਵਾੜਾ ਸਾਹਿਬ ਨਾਲ ਸਬੰਧਤ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਜਸਦੇਵ ਸਿੰਘ ਜੱਸਾ ਨਾਮ ਦੇ ਤਸਕਰ ਦੀ ਜ਼ਮੀਨ ਮਕਾਨ ਤੇ ਨਵੀਂ ਗੱਡੀ ਨੂੰ ਅਟੈਚ ਕਰ ਲਿਆ ਗਿਆ ਹੈ। ਅਟੈਚ ਕੀਤੀ ਜਾਇਦਾਦ ਦੀ ਕੁੱਲ ਕੀਮਤ 1 ਕਰੋੜ 27 ਲੱਖ ਦੇ ਕਰੀਬ ਬਣਦੀ ਹੈ। ਇਸੇ ਤਹਿਤ ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਜਸਦੇਵ ਸਿੰਘ ਜੱਸਾ ਦੇ ਘਰ ਪਹੁੰਚੀ ਜਿੱਥੇ ਉਕਤ ਸਾਰੇ ਪ੍ਰਾਪਰਟੀ ਅਟੈਚ ਕਰਨ ਦਾ ਨੋਟਿਸ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਪੁਲਸ ਵਲੋਂ ਜਿਹੜੇ ਵੀ ਨਸ਼ਾ ਤਸਕਰਾਂ ਨੇ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆਂ ਹਨ ਉਨ੍ਹਾਂ ਨੂੰ ਅਟੈਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਸਦੇਵ ਸਿੰਘ ਜੱਸਾ ਵਾਸੀ ਮਾਛੀਵਾੜਾ ਉੱਪਰ ਨਸ਼ੇ ਦੇ 5 ਮਾਮਲੇ ਦਰਜ ਹਨ ਜਿਸ ਦੀ ਪ੍ਰਾਪਰਟੀ ਅਟੈਚ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਜਿਸ ਤਹਿਤ 11 ਮਰਲੇ ’ਚ ਬਣਿਆ ਉਸਦਾ ਆਲੀਸ਼ਾਨ ਮਕਾਨ, 8 ਕਨਾਲ ਜਮੀਨ ਅਤੇ 1 ਇੱਕ ਨਵੀਂ ਸਕਾਰਪਿਓ ਗੱਡੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਪੁਲਸ ਦੀ ਇੱਕ ਵਧੀਆ ਕਾਰਗੁਜ਼ਾਰੀ ਹੈ ਜਿਸ ਨੇ ਅਜਿਹੇ ਨਸ਼ਾ ਤਸਕਰਾਂ ਖਿਲਾਫ਼ ਇਹ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਨੇ ਕਿਹਾ ਕਿ ਐੱਸਐੱਸਪੀ ਖੰਨਾ ਦਰਪਣ ਆਹਲੂਵਾਲੀਆ ਦੇ ਨਿਰਦੇਸ਼ ਹਨ ਕਿ ਜਿਹੜੇ ਵੀ ਨਸ਼ਾ ਤਸਕਰਾਂ ਨੇ ਪੰਜਾਬ ਦੀ ਜਵਾਨੀ ਤਬਾਹ ਕਰਕੇ ਜਾਇਦਾਦਾਂ ਬਣਾਈਆਂ ਹਨ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਸੇ ਹੋਰ ਪਰਿਵਾਰਕ ਮੈਂਬਰ ਨੇ ਵੀ ਇਹ ਨਸ਼ੇ ਦੀ ਕਮਾਈ ਨਾਲ ਪ੍ਰਾਪਰਟੀ ਬਣਾਈ ਹੋਈ ਹੈ ਉਸ ’ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਡੀ.ਐੱਸ.ਪੀ. ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਪਰਚਾ ਦਰਜ ਕਰਨ ਤੋਂ ਇਲਾਵਾ ਉਨ੍ਹਾਂ ਦੀਆਂ ਪ੍ਰਾਪਰਟੀਆਂ ਵੀ ਜ਼ਬਤ ਕੀਤੀਆਂ ਜਾਣਗੀਆਂ।