ਪੰਜਾਬ ਫਰੀਦਕੋਟ ’ਚ ਵਿਦਿਆਰਥੀਆਂ ਦੇ ਪੁਲਿਸ ਨੂੰ ਤਿੱਖੇ ਸਵਾਲ/ ਪੁਲਿਸ ਪ੍ਰਸ਼ਾਸਨ ਨੇ ਕਰਵਾਇਆ ਸੀ ਸੰਪਰਕ ਪ੍ਰੋਗਰਾਮ/ ਜਵਾਬ ਦੇਣ ਤੋਂ ਭੱਜਦੀ ਦਿਖਾਈ ਦਿੱਤੀ ਪੁਲਿਸ By admin - February 26, 2026 0 1 Facebook Twitter Pinterest WhatsApp ਫਰੀਦਕੋਟ ਵਿਖੇ ਨਸ਼ਿਆਂ ਦੇ ਖਿਲਾਫ ਪੁਲਿਸ ਵੱਲੋਂ ਪੇਸ਼ ਕੀਤੀ ਜਾ ਰਹੀ ਕਾਰਗੁਜ਼ਾਰੀ ਦੌਰਾਣ ਵਿਦਿਆਰਥੀਆਂ ਨਾਲ ਰੂਬਰੂ ਹੋ ਰਹੇ ਪੁਲਿਸ ਅਫਸਰਾਂ ਨੂੰ ਉਸ ਵੇਲੇ ਕੋਈ ਜਵਾਬ ਨਾ ਆਇਆ ਜਦੋਂ ਇੱਕ ਵਿਦਿਆਰਥੀ ਵੱਲੋਂ ਐਸਐਸਪੀ ਫਰੀਦਕੋਟ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਹੀ ਸਵਾਲ ਖੜੇ ਕਰ ਦਿੱਤੇ। ਵਿਦਿਆਰਥੀ ਨੇ ਜਵਾਬ ਮੰਗਦੇ ਕਿਹਾ ਕਿ ਰਾਜਨੀਤਿਕ ਲੋਕਾਂ ਦੇ ਨਜ਼ਦੀਕੀਆਂ ਦਾ ਅਤੇ ਇੱਕ ਮੁਲਾਜ਼ਮ ਦਾ ਨਸ਼ੇ ਦੇ ਮਾਮਲੇ ਚ ਨਾਮ ਆਉਣ ਦੇ ਬਾਵਜੂਦ ਵੀ ਊਨਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਥੋਂ ਤੱਕ ਕੇ ਨਸ਼ਿਆਂ ਨੂੰ ਲੈ ਕੇ ਸ਼ਿਕਾਇਤ ਕਰਨ ਵਾਲੇ ਨੂੰ ਹੀ ਉਲਟਾ ਪੁਲਿਸ ਅਤੇ ਨਸ਼ਾ ਤਸਕਰ ਧਮਕੀਆਂ ਦੇ ਰਹੇ ਹਨ ਪਰ ਪੁਲਿਸ ਅਧਿਕਾਰੀ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਤੋਂ ਭੱਜਦੇ ਨਜ਼ਰ ਆਏ। ਗੌਰਤਲਬ ਹੈ ਕੇ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸੰਪਰਕ ਮੁਹਿੰਮ ਦੇ ਤਹਿਤ ਸਰਕਾਰੀ ਬਰਜਿੰਦਰਾ ਕਾਲਜ ਵਿੱਚ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸੰਪਰਕ ਮੁਹਿੰਮ ਦੇ ਤਹਿਤ ਸਰਕਾਰੀ ਬਰਜਿੰਦਰਾ ਕਾਲਜ ਵਿੱਚ ਵਿਦਿਆਰਥੀਆਂ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਰਵਾਏ ਗਏ ਰੂਬਰੂ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਦੌਰਾਨ ਇਕ ਵਿਦਿਆਰਥੀ ਨੇ ਤਿੱਖੇ ਸਵਾਲ ਕੀਤੇ ਜਿਨ੍ਹਾਂ ਦਾ ਜਵਾਬ ਦੇਣ ਤੋਂ ਪੁਲਿਸ ਅਧਿਕਾਰੀ ਅਸਮਰੱਥ ਦਿਖਾਈ ਦਿੱਤੇ।